ਮਹਾਰਾਸ਼ਟਰ ‘ਚ ਭਿਆਨਕ ਬੱਸ ਹਾਦਸਾ, 12 ਯਾਤਰੀਆਂ ਦੀ ਮੌਤ, 18 ਜ਼ਖਮੀ

0
202

ਮਹਾਰਾਸ਼ਟਰ, 29 ਨਵੰਬਰ | ਗੋਦਿੰਆ ‘ਚ ਸ਼ੁੱਕਰਵਾਰ ਦੁਪਹਿਰ ਨੂੰ ਇੱਕ ਬੱਸ ਹਾਦਸੇ ਵਿਚ 12 ਯਾਤਰੀਆਂ ਦੀ ਮੌਤ ਹੋ ਗਈ। 18 ਤੋਂ ਵੱਧ ਯਾਤਰੀ ਜ਼ਖਮੀ ਹੋਏ ਹਨ। ਇਨ੍ਹਾਂ ਵਿਚੋਂ 10 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਦਰਅਸਲ ਮਹਾਰਾਸ਼ਟਰ ਰਾਜ ਟਰਾਂਸਪੋਰਟ ਕਾਰਪੋਰੇਸ਼ਨ ਦੀ ਸ਼ਿਵਸ਼ਾਹੀ ਬੱਸ ਭੰਡਾਰਾ ਤੋਂ ਗੋਦਿੰਆ ਆ ਰਹੀ ਸੀ। ਇਹ ਹਾਦਸਾ ਗੋਦਿੰਆ ਤੋਂ 30 ਕਿਲੋਮੀਟਰ ਪਹਿਲਾਂ ਖਜਰੀ ਪਿੰਡ ਨੇੜੇ ਵਾਪਰਿਆ।

ਲੋਕਾਂ ਮੁਤਾਬਕ ਇਹ ਘਟਨਾ ਦੁਪਹਿਰ ਕਰੀਬ 12.30 ਵਜੇ ਵਾਪਰੀ। ਬਾਈਕ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਬੱਸ ਚਾਲਕ ਕੰਟਰੋਲ ਗੁਆ ਬੈਠਾ ਅਤੇ ਸੜਕ ਕਿਨਾਰੇ ਰੇਲਿੰਗ ਨਾਲ ਟਕਰਾ ਕੇ ਪਲਟ ਗਿਆ। ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਮਹਾਰਾਸ਼ਟਰ ਦੇ ਕਾਰਜਕਾਰੀ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।