ਗੜ੍ਹਸ਼ੰਕਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ-ਗੜ੍ਹਸ਼ੰਕਰ ਮੁੱਖ ਮਾਰਗ ‘ਤੇ ਸਥਿਤ ਪਿੰਡ ਪਦਰਾਣਾ ਨੇੜੇ ਐਤਵਾਰ ਤੇ ਸੋਮਵਾਰ ਦੀ ਦਰਮਿਆਨੀ ਰਾਤ 12.30 ਵਜੇ ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨਿਰਮਲਜੀਤ ਸਿੰਘ 41 ਸਾਲ ਪੁੱਤਰ ਜਸਵੰਤ ਸਿੰਘ ਵਾਰਡ ਨੰਬਰ 10 ਮੁਹੱਲਾ ਕੀਰਤੀ ਨਗਰ ਹੁਸ਼ਿਆਰਪੁਰ ਅਤੇ ਭੁਪਿੰਦਰ ਸਿੰਘ 27 ਸਾਲ ਪੁੱਤਰ ਜਗਜੀਤ ਸਿੰਘ ਵਾਸੀ ਚੱਕ ਗੁਜ਼ਰਾਂ ਜ਼ਿਲ੍ਹਾ ਹੁਸ਼ਿਆਰਪੁਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਗੜ੍ਹਸ਼ੰਕਰ ਵਾਲੇ ਪਾਸਿਓਂ ਹੁਸ਼ਿਆਰਪੁਰ ਨੂੰ ਜਾ ਰਹੇ ਸਨ।
ਪਿੰਡ ਪਦਰਾਣਾ ਨੇੜੇ ਹੁਸ਼ਿਆਰਪੁਰ ਵਾਲੇ ਪਾਸਿਓਂ ਆ ਰਹੇ ਕੈਂਟਰ ਟਰੱਕ ਨਾਲ ਟੱਕਰ ਹੋ ਗਈ। ਇਸ ਦੌਰਾਨ ਦੋਵੇਂ ਮੋਟਰਸਾਈਕਲ ਸਵਾਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀਆਂ ਲਾਸ਼ਾਂ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਰਖਵਾ ਦਿੱਤੀਆਂ ਹਨ।