ਛੱਤੀਸਗੜ੍ਹ| ਛੱਤੀਸਗੜ੍ਹ ਦੇ ਬਲੌਦ ਜ਼ਿਲ੍ਹੇ ਦੇ ਜਗਤਰਾ ਨੇੜੇ ਇਕ ਭਿਆਨਕ ਹਾਦਸੇ ਵਿਚ 11 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲੇ ਸਾਰੇ ਲੋਕ ਇਕੋ ਪਰਿਵਾਰ ਨਾਲ ਸਬੰਧ ਰੱਖਣ ਵਾਲੇ ਸਨ। ਮਰਨ ਵਾਲਿਆਂ ਵਿਚ ਔਰਤਾਂ, ਮਰਦ ਤੇ ਬੱਚੇ ਸ਼ਾਮਲ ਹਨ। ਇਹ ਹਾਦਸਾ ਬੁੱਧਵਾਰ ਰਾਤ 9 ਵਜੇ ਵਾਪਰਿਆ। ਇਹ ਸਾਰੇ ਇਕ ਬੋਲੈਰੋ ਵਿਚ ਸਵਾਰ ਹੋ ਕੇ ਵਿਆਹ ਵਿਚ ਸ਼ਾਮਲ ਹੋਣ ਜਾ ਰਹੇ ਸਨ।

ਇਹ ਸਾਰੇ ਵਿਆਹ ਵਿਚ ਸ਼ਾਮਲ ਹੋਣ ਲਈ ਕਾਂਕੇਰ ਦੇ ਮਾਰਕੋਟਲਾ ਪਿੰਡ ਵਿਚ ਜਾ ਰਹੇ ਸਨ। ਇਸ ਦੌਰਾਨ ਸਾਹਮਣੇ ਤੋਂ ਆ ਰਹੇ ਟਰੱਕ ਨੇ ਇਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਬੋਲੈਰੋ ਦੇ ਪਰਖੱਚੇ ਉਡ ਗਏ। 10 ਲੋਕਾਂ ਦੀ ਮੌਕੇ ਉਤੇ ਮੌਤ ਹੋ ਗਈ ਜਦਕਿ ਇਕ ਬੱਚੀ ਦੀ ਹਸਪਤਾਲ ਜਾ ਕੇ ਮੌਤ ਹੋ ਗਈ।

ਹਾਦਸੇ ਤੋਂ ਬਾਅਦ ਲੋਕਾਂ ਦੀ ਭੀੜ ਲੱਗ ਗਈ। ਪੁਲਿਸ ਨੂੰ ਸੂਚਨਾ ਦਿੱਤੀ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਗੁਰੂ ਹਰਸਹਾਏ ਦੀ ਪੁਲਿਸ ਮੌਕੇ ਉਤੇ ਪੁੱਜੀ ਤੇ ਸਾਰੀਆਂ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਭੇਜਿਆ। ਹਾਦਸੇ ਵਿਚੋਂ ਟਰੱਕ ਡਰਾਈਵਰ ਫਰਾਰ ਹੋ ਗਿਆ।