ਸੰਘਣੀ ਧੁੰਦ ਕਾਰਨ ਬੱਸ ਤੇ ਰਿਕਸ਼ੇ ਦੀ ਭਿਆਨਕ ਟੱਕਰ, ਬੱਚੇ ਸਣੇ 3 ਲੋਕਾਂ ਦੀ ਮੌਤ

0
549

ਕਪੂਰਥਲਾ, 16 ਨਵੰਬਰ | ਫਗਵਾੜਾ ‘ਚ ਸੰਘਣੀ ਧੁੰਦ ਕਾਰਨ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ, ਜਿਸ ‘ਚ ਇਕ ਬੱਚੇ ਸਮੇਤ 3 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਫਗਵਾੜਾ ਦੇ ਹੁਸ਼ਿਆਰਪੁਰ ਰੋਡ ‘ਤੇ ਪੈਂਦੇ ਪਿੰਡ ਜਗਜੀਤਪੁਰ ‘ਚ ਬੱਸ ਅਤੇ ਰਿਕਸ਼ਾ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ, ਜਿਸ ‘ਚ ਇਕ ਬੱਚੇ ਸਮੇਤ 3 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਜ਼ਖਮੀਆਂ ਨੂੰ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਪਰਿਵਾਰ ਮੋਟਰਸਾਈਕਲ ’ਤੇ ਜਾ ਰਿਹਾ ਸੀ, ਜਦੋਂ ਉਹ ਜਗਜੀਤਪੁਰ ਨੇੜੇ ਪੁੱਜਾ ਤਾਂ ਸਾਹਮਣੇ ਤੋਂ ਆ ਰਹੀ ਇੱਕ ਪ੍ਰਾਈਵੇਟ ਬੱਸ ਨਾਲ ਉਨ੍ਹਾਂ ਦੀ ਸਿੱਧੀ ਟੱਕਰ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰ ਰਾਮਪਾਲ ਨੇ ਦੱਸਿਆ ਕਿ ਜਦੋਂ ਉਹ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਜਾ ਰਿਹਾ ਸੀ ਤਾਂ ਰਸਤੇ ਵਿਚ ਉਸ ਦੀ ਬੱਸ ਨਾਲ ਟੱਕਰ ਹੋ ਗਈ, ਜਿਸ ਕਾਰਨ ਇਹ ਸਾਰਾ ਹਾਦਸਾ ਵਾਪਰ ਗਿਆ।

ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ’ਤੇ ਪੰਜ ਵਿਅਕਤੀ ਸਵਾਰ ਸਨ, ਜਿਨ੍ਹਾਂ ’ਚੋਂ ਤਿੰਨ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖ਼ਮੀ ਹੋ ਗਏ। ਦੂਜੇ ਪਾਸੇ ਇਸ ਸਾਰੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸ. ਐੱਚ.ਓ. ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੀ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)