ਤਰਨਤਾਰਨ, 22 ਅਕਤੂਬਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਬੀਤੀ ਰਾਤ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸਮਾਇਲ ਸਿੰਘ (14) ਪੁੱਤਰ ਸਿਕੰਦਰ ਸਿੰਘ ਪਿੰਡ ਨੌਰੰਗਾਬਾਦ ਤਰਨਤਾਰਨ ਅਤੇ ਅਕਾਸ਼ਦੀਪ ਸਿੰਘ (18) ਪੁੱਤਰ ਸਤਪਾਲ ਸਿੰਘ ਪਿੰਡ ਧਾਰੜ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਦੋਵਾਂ ਨੌਜਵਾਨਾਂ ਦੇ ਮੋਟਰਸਾਈਕਲਾਂ ਦੀ ਪਿੰਡ ਧਾਰੜ ਨਜ਼ਦੀਕ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ ਤੇ ਮੋਟਰਸਾਈਕਲਾਂ ਦੇ ਪਰਖੱਚੇ ਉੱਡ ਗਏ।

ਸਮਾਇਲ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਦੱਸਿਆ ਜਾ ਰਿਹਾ ਹੈ ਅਤੇ ਇਸ ਦੇ ਪਿਤਾ ਸਿਕੰਦਰ ਸਿੰਘ ਦੀ ਵੀ ਮੌਤ ਹੋ ਗਈ ਹੈ ਅਤੇ ਮ੍ਰਿਤਕ ਅਕਾਸ਼ਦੀਪ ਸਿੰਘ 2 ਭਰਾ ਸਨ। ਮੌਤ ਦੀ ਖਬਰ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ। ਕਸਬਾ ਜੰਡਿਆਲਾ ਗੁਰੂ ਦੀ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਗਈ। ਦੋਵੇਂ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।