ਦਰਦਨਾਕ : ਓਡੀਸ਼ਾ ‘ਚ ਟਰੇਨਾਂ ਦੀ ਭਿਆਨਕ ਟੱਕਰ, ਹੁਣ ਤੱਕ 233 ਲੋਕਾਂ ਦੀ ਮੌਤ, 900 ਤੋਂ ਵੱਧ ਸੀਰੀਅਸ, ਬਚਾਅ ਕਾਰਜ ਜਾਰੀ

0
1089

ਬਾਲਾਸੋਰ | ਓਡੀਸ਼ਾ ਦੇ ਬਾਲਾਸੋਰ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 233 ਹੋ ਗਈ ਹੈ। 900 ਤੋਂ ਵੱਧ ਯਾਤਰੀ ਗੰਭੀਰ ਜ਼ਖ਼ਮੀ ਹੋਏ ਹਨ। ਰਾਤ ਤੋਂ ਇਥੇ ਬਚਾਅ ਕਾਰਜ ਜਾਰੀ ਹੈ। ਹਸਪਤਾਲਾਂ ਵਿਚ ਜ਼ਖ਼ਮੀ ਹੀ ਜ਼ਖਮੀ ਪਏ ਹਨ। ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਟਰੇਨ ਦੇ ਡੱਬਿਆਂ ‘ਚ ਵੱਡੀ ਗਿਣਤੀ ‘ਚ ਯਾਤਰੀ ਫਸੇ ਹੋਏ ਹਨ, ਜਿਨ੍ਹਾਂ ਨੂੰ ਬਚਾਉਣ ਲਈ ਸਥਾਨਕ ਲੋਕ ਹੀ ਇਕੱਠੇ ਹੋਏ ਹਨ।

ਇਕ ਰੇਲਵੇ ਅਧਿਕਾਰੀ ਨੇ ਦੱਸਿਆ ਕਿ ਹਾਵੜਾ ਜਾ ਰਹੀ 12864 ਬੇਂਗਲੁਰੂ-ਹਾਵੜਾ ਸੁਪਰਫਾਸਟ ਐਕਸਪ੍ਰੈਸ ਦੇ ਕਈ ਡੱਬੇ ਸ਼ੁੱਕਰਵਾਰ ਸ਼ਾਮ ਨੂੰ ਓਡੀਸ਼ਾ ਦੇ ਬਾਲਾਸੋਰ ਜ਼ਿਲ੍ਹੇ ਦੇ ਬਹਾਨਾਗਾ ਬਾਜ਼ਾਰ ਵਿਚ ਪਟੜੀ ਤੋਂ ਉਤਰ ਗਏ ਅਤੇ ਇਕ ਹੋਰ ਪਟੜੀ ‘ਤੇ ਡਿੱਗ ਗਏ। ਪਟੜੀ ਤੋਂ ਉਤਰੇ ਇਹ ਡੱਬੇ 12841 ਸ਼ਾਲੀਮਾਰ-ਚੇਨਈ ਕੋਰੋਮੰਡਲ ਐਕਸਪ੍ਰੈਸ ਨਾਲ ਟਕਰਾ ਗਏ ਅਤੇ ਇਸ ਦੇ ਡੱਬੇ ਵੀ ਪਲਟ ਗਏ।

ਅਧਿਕਾਰੀ ਨੇ ਦੱਸਿਆ ਕਿ ਕੋਰੋਮੰਡਲ ਐਕਸਪ੍ਰੈਸ ਦੇ ਡੱਬੇ ਪਟੜੀ ਤੋਂ ਉਤਰਨ ਤੋਂ ਬਾਅਦ ਇਕ ਮਾਲ ਰੇਲਗੱਡੀ ਨਾਲ ਟਕਰਾਅ ਗਏ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਫਿਲਹਾਲ ਇਸ ਰੂਟ ‘ਤੇ ਸਾਰੀਆਂ ਟਰੇਨਾਂ ਨੂੰ ਰੋਕ ਦਿਤਾ ਗਿਆ ਹੈ। ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਮਾਮਲੇ ਦੀ ਜਾਂਚ ਦਾ ਪਤਾ ਲਗਾਉਣ ਲਈ ਉੱਚ ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਹਨ ਕਿ ਹਾਦਸਾ ਕਿਵੇਂ ਵਾਪਰਿਆ। ਓਡੀਸ਼ਾ ਦੇ ਸੂਚਨਾ ਅਤੇ ਜਨ ਸੰਪਰਕ ਵਿਭਾਗ ਨੇ ਦੱਸਿਆ ਕਿ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਇਕ ਦਿਨ ਦੇ ਸਰਕਾਰੀ ਸੋਗ ਦਾ ਹੁਕਮ ਦਿੱਤਾ ਹੈ। ਇਸ ਲਈ ਪੂਰੇ ਸੂਬੇ ਵਿਚ 3 ਜੂਨ ਨੂੰ ਕੋਈ ਤਿਉਹਾਰ ਨਹੀਂ ਮਨਾਇਆ ਜਾਵੇਗਾ।

ਵੇਖੋ ਵੀਡੀਓ