ਤਰਨਤਾਰਨ | ਜ਼ਿਲਾ ਤਰਨਤਾਰਨ ਅਧੀਨ ਆਉਂਦੇ ਪਿੰਡ ਸ਼ੇਖਚੱਕ ਨੇੜੇ ਸਵੇਰੇ-ਸਵੇਰੇ ਟਰੱਕ ਤੇ ਸਕੂਲ ਬੱਸ ਦੀ ਭਿਆਨਕ ਟੱਕਰ ਹੋ ਗਈ। ਐਕਸੀਡੈਂਟ ਦੌਰਾਨ ਸਕੂਲ ਬੱਸ ਡਰਾਈਵਰ ਸਮੇਤ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਤੇ ਬਾਕੀ ਬੱਚਿਆਂ ਨੂੰ ਸੱਟਾਂ ਲੱਗੀਆਂ ਦੱਸੀਆਂ ਜਾ ਰਹੀਆਂ ਹਨ। ਮੌਕੇ ਤੋਂ ਟਰੱਕ ਡਰਾਈਵਰ ਫਰਾਰ ਹੋ ਗਿਆ। ਫਤਿਆਬਾਦ ਪੁਲਿਸ ਚੌਕੀ ਦੇ ਇੰਚਾਰਜ ਇਕਬਾਲ ਸਿੰਘ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਟੱਕਰ ਇੰਨੀ ਭਿਆਨਕ ਸੀ ਕਿ ਪਿੰਡ ਦੇ ਲੋਕ ਆਵਾਜ਼ ਸੁਣ ਕੇ ਘਰਾਂ ‘ਚੋਂ ਬਾਹਰ ਆ ਗਏ ਤੇ ਡਰਾਈਵਰ ਨੂੰ ਬਾਹਰ ਕੱਢਿਆ ਤੇ ਐਂਬੂਲੈਂਸ ਰਾਹੀਂ ਜ਼ਖਮੀ ਬੱਚਿਆਂ ਨੂੰ ਹਸਪਤਾਲ ਪਹੁੰਚਿਆ। ਹਾਦਸੇ ਤੋਂ ਬਾਅਦ ਸਾਰਾ ਰਸਤਾ ਬਲਾਕ ਹੋ ਗਿਆ ਤੇ ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ।ਪਿੰਡ ਦੇ ਲੋਕਾਂ ਨੇ ਦੱਸਿਆ ਕਿ ਘਟਨਾ ਧੁੰਦ ਕਾਰਨ ਹੋਈ ਹੈ।