ਸਮਰਾਲਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਸਮਰਾਲਾ ਦੇ ਮਾਛੀਵਾੜਾ ਰੋਡ ਵਿਖੇ ਇਕ ਭਿਆਨਕ ਹਾਦਸਾ ਵਾਪਰ ਗਿਆ। ਇਥੇ ਟਰੈਕਟਰ-ਟਰਾਲੀ ਦੀ ਟਿੱਪਰ ਨਾਲ ਟੱਕਰ ਹੋ ਗਈ। ਇਸ ਹਾਦਸੇ ‘ਚ ਇਕ ਕਿਸਾਨ ਦੀ ਮੌਤ ਹੋ ਗਈ। ਜਦਕਿ ਉਸਦਾ ਭਰਾ ਅਤੇ ਦੋ ਮਜ਼ਦੂਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਜਾਣਕਾਰੀ ਅਨੁਸਾਰ ਪਟਿਆਲਾ ਦਾ ਰਹਿਣ ਵਾਲਾ ਮ੍ਰਿਤਕ ਕਿਸਾਨ ਤੂੜੀ ਬਣਾਉਣ ਦਾ ਕੰਮ ਕਰਦਾ ਸੀ। ਉਹ ਜਦੋਂ ਤੂੜੀ ਬਣਾਉਣ ਲਈ ਆਪਣੀ ਟਰੈਕਟਰ ਟਰਾਲੀ ਅਤੇ ਤੂੜੀ ਵਾਲੀ ਮਸ਼ੀਨ ਲੈ ਕੇ ਜਾ ਰਿਹਾ ਸੀ ਤਾਂ ਤੇਜ਼ ਰਫ਼ਤਾਰ ਟਿੱਪਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਕਿਸਾਨ ਦੀ ਮੌਤ ਹੋ ਗਈ ਜਦਕਿ ਉਸ ਦਾ ਭਰਾ ਤੇ 2 ਮਜ਼ਦੂਰ ਜ਼ਖ਼ਮੀ ਹੋ ਗਏ।







































