ਦੀਵਾਲੀ ਮੌਕੇ ਅੰਮ੍ਰਿਤਸਰ ‘ਚ 3 ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

0
803

ਅੰਮ੍ਰਿਤਸਰ | ਇਕ ਪਾਸੇ ਜਿੱਥੇ ਪੂਰੇ ਦੇਸ਼ ‘ਚ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਸੀ, ਦੂਜੇ ਪਾਸੇ ਅੰਮ੍ਰਿਤਸਰ ਪੁਤਲੀ ਘਰ ਮਾਰਕੀਟ ਵਿੱਚ ਕੱਪੜੇ ਦੀਆਂ 3 ਦੁਕਾਨਾਂ ‘ਚ ਭਿਆਨਕ ਅੱਗ ਲੱਗ ਗਈ।

ਅੱਗ ਦੀਆਂ ਲਪਟਾਂ ਇੰਨੀਆਂ ਭਿਆਨਕ ਸਨ ਕਿ ਦੁਕਾਨਾਂ ਦੀਆਂ ਤਿੰਨੇ ਮੰਜ਼ਿਲਾਂ ਨੂੰ ਅੱਗ ਨੇ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਦੁਕਾਨਾਂ ਵਿੱਚ ਪਿਆ ਸਾਰਾ ਕੱਪੜਾ ਸੜ ਕੇ ਸੁਆਹ ਹੋ ਗਿਆ।

ਮੌਕੇ ‘ਤੇ ਫਾਇਰ ਬ੍ਰਿਗੇਡ ਵਿਭਾਗ ਦੀਆਂ ਗੱਡੀਆਂ ਨੇ ਪਹੁੰਚ ਕੇ ਦੁਕਾਨਾਂ ਦੇ ਸ਼ਟਰ ਤੋੜ ਕੇ ਅੱਗ ‘ਤੇ ਕਾਬੂ ਪਾਇਆ। ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਬਹੁਤ ਭਿਆਨਕ ਸੀ ਅਤੇ ਬੜੀ ਮੁਸ਼ਕਿਲ ਨਾਲ ਇਸ ‘ਤੇ ਕਾਬੂ ਪਾਇਆ ਗਿਆ।

ਅਧਿਕਾਰੀਆਂ ਦਾ ਕਹਿਣਾ ਸੀ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਪਰ ਦੁਕਾਨਾਂ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈਆਂ ਹਨ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ