ਦੁਬਈ ‘ਚ ਭਿਆਨਕ ਸੜਕ ਹਾਦਸਾ, ਕਾਰ ‘ਚ ਜ਼ਿੰਦਾ ਸੜਿਆ ਪੰਜਾਬੀ ਨੌਜਵਾਨ

0
2483

ਰੋਪੜ/ਨੰਗਲ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨੰਗਲ ਤਹਿਸੀਲ ਦੇ ਪਿੰਡ ਭੱਲੜੀ ਦੇ 23 ਸਾਲ ਦੇ ਨੌਜਵਾਨ ਮਨਪ੍ਰੀਤ ਸਿੰਘ ਪੁੱਤਰ ਬਖਸ਼ੀਸ਼ ਸਿੰਘ ਦੀ ਦੁਬਈ ‘ਚ ਸੜਕ ਹਾਦਸੇ ‘ਚ ਦਰਦਨਾਕ ਮੌਤ ਹੋ ਗਈ। ਮ੍ਰਿਤਕ ਨੌਜਵਾਨ ਕਰੀਬ ਡੇਢ ਸਾਲ ਪਹਿਲਾਂ ਬਤੌਰ ਟਰੱਕ ਡਰਾਈਵਰ ਵਿਦੇਸ਼ ਗਿਆ ਸੀ।

Uttar Pradesh reports 1st Covid-19 death in 2023 - Telangana Today

ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੁਬਈ ਵਿਖੇ ਕਿਸੇ ਕੰਪਨੀ ਵਿਚ ਗੱਡੀ ਚਲਾਉਣ ਦਾ ਕੰਮ ਕਰਦਾ ਸੀ। ਬੀਤੇ ਦਿਨ ਜਦੋਂ ਉਹ ਟਰੱਕ ਵਿਚ ਕੁਝ ਸਾਮਾਨ ਲੋਡ ਕਰਕੇ ਜਾ ਰਿਹਾ ਸੀ ਤਾਂ ਅਚਾਨਕ ਉਸ ਦੀ ਟੱਕਰ ਸੜਕ ਵਿਚਕਾਰ ਖੜ੍ਹੀ ਕਿਸੇ ਗੱਡੀ ਨਾਲ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਉਪਰੰਤ ਗੱਡੀ ਨੂੂੰ ਅੱਗ ਲੱਗ ਗਈ ਤੇ ਨੌਜਵਾਨ ਗੱਡੀ ਵਿੱਚ ਹੀ ਜ਼ਿੰਦਾ ਸੜ ਗਿਆ।

ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆਂ ‘ਤੇ ਵਾਇਰਲ ਹੋਣ ਪਿੱਛੋਂ ਪਿੰਡ ਭੱਲੜੀ ਵਿਚ ਸੋਗ ਦੀ ਲਹਿਰ ਹੈ। ਵਾਰਿਸਾਂ ਵਲੋਂ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ‘ਚ 1-2 ਦਿਨ ਦਾ ਸਮਾਂ ਲੱਗ ਸਕਦਾ ਹੈ।