ਲੁਧਿਆਣਾ | ਰਾਤ 1 ਵਜੇ ਸਮਰਾਲਾ ਦੇ ਕੋਲ ਪੈਂਦੇ ਪਿੰਡ ਦਿਆਲਪੁਰਾ ਦੇ ਕੋਲ ਬਣੇ ਫਲਾਈਓਵਰ ‘ਤੇ ਇਕ ਦਰਦਨਾਕ ਹਾਦਸਾ ਹੋਇਆ, ਜਿਸ ‘ਚ ਲੁਧਿਆਣਾ ਈਸਟ ਦੇ ਏ ਸੀ ਪੀ ਅਤੇ ਉਨ੍ਹਾਂ ਦੇ ਗੰਨਮੈਨ ਦੀ ਮੌਤ ਹੋ ਗਈ ਅਤੇ ਡਰਾਈਵਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਲੁਧਿਆਣਾ ਦੇ ਡੀ ਐਮ ਸੀ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ।
ਮ੍ਰਿਤਕਾਂ ਦੀ ਪਛਾਣ ਏ ਸੀ ਪੀ ਸੰਦੀਪ ਸਿੰਘ ਅਤੇ ਮ੍ਰਿਤਕ ਗੰਨਮੈਨ ਪਰਮਜੋਤ ਸਿੰਘ ਹੋਈ । ਜਾਣਕਾਰੀ ਮੁਤਾਬਕ ਫਾਰਚੂਨਰ ਗੱਡੀ ‘ਚ ਸਵਾਰ ਹੋ ਕੇ ਲੁਧਿਆਣਾ ਈਸਟ ਦੇ ਏਸੀਪੀ ਸੰਦੀਪ ਸਿੰਘ ਆਪਣੇ ਗੰਨਮੈਨ ਅਤੇ ਡਰਾਈਵਰ ਨਾਲ ਚੰਡੀਗੜ੍ਹ ਤੋਂ ਆ ਰਹੇ ਸੀ ਕਿ ਸਮਰਾਲਾ ਦੇ ਕੋਲ ਦਿਆਲਪੁਰਾ ਪਿੰਡ ਦੇ ਨੇੜੇ ਬਣੇ ਫਲਾਈ ਓਵਰ ‘ਤੇ ਇਕ ਓਵਰਟੇਕ ਕਰ ਰਹੀ ਸਕਾਰਪੀਓ ਗੱਡੀ ਨਾਲ ਭਿਆਨਕ ਟੱਕਰ ਹੋ ਗਈ ।
ਟੱਕਰ ਇੰਨੀ ਭਿਆਨਕ ਸੀ ਕਿ ਫਰਚੂਨਰ ਗੱਡੀ ਨੂੰ ਮੌਕੇ ‘ਤੇ ਅੱਗ ਲੱਗ ਗਈ ਅਤੇ ਮਿੰਟਾਂ ‘ਚ ਗੱਡੀ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਗਈ, ਜਿਸ ਸਮੇਂ ਗੱਡੀ ਨੂੰ ਅੱਗ ਲੱਗੀ ਮ੍ਰਿਤਕ ਏਸੀਪੀ ,ਗੰਨਮੈਨ ਡਰਾਈਵਰ ਗੱਡੀ ‘ਚ ਹੀ ਸੀ ਅਤੇ ਘਟਨਾ ਦੇ ਕੋਲ ਨਜ਼ਦੀਕ ਖੜ੍ਹੇ ਲੋਕਾਂ ਨੇ ਤਿੰਨਾਂ ਨੂੰ ਗੱਡੀ ‘ਚੋਂ ਬਾਹਰ ਕੱਢਿਆ । ਇਸ ਖਬਰ ਦੀ ਸੂਚਨਾ ਮਿਲਦੇ ਹੀ ਜ਼ਿਲਾ ਲੁਧਿਆਣਾ ਦੀ ਪੁਲਿਸ ਸਮਰਾਲਾ ਸਿਵਲ ਹਸਪਤਾਲ ਦੇ ‘ਚ ਪੁੱਜ ਗਈ।
                    
  
                
		



































