ਮਾਨਸਾ, 7 ਫਰਵਰੀ | ਸਰਦੂਲਗੜ੍ਹ ਇਲਾਕੇ ਵਿੱਚ ਅੱਜ ਇੱਕ ਬੇਹੱਦ ਮੰਦਭਾਗੀ ਘਟਨਾ ਵਾਪਰੀ, ਜਿੱਥੇ ਇੱਕ ਕਾਰ ਅਤੇ ਟਰਾਲੇ ਵਿਚਕਾਰ ਹੋਈ ਭਿਆਨਕ ਟੱਕਰ ‘ਚ ਇੱਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮਿਲੀ ਜਾਣਕਾਰੀ ਅਨੁਸਾਰ, ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਮ੍ਰਿਤਕਾਂ ਵਿੱਚ ਤਿੰਨ ਮਹਿਲਾਵਾਂ ਅਤੇ ਇੱਕ ਬਜ਼ੁਰਗ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਇੱਕੋ ਪਰਿਵਾਰ ਨਾਲ ਸਬੰਧਤ ਸਨ, ਜਿਸ ਕਾਰਨ ਪੂਰੇ ਇਲਾਕੇ ਵਿੱਚ ਮਾਤਮ ਪਸਰ ਗਿਆ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਟਰਾਲੇ ਦੀ ਤੇਜ਼ ਰਫ਼ਤਾਰ ਨੂੰ ਹਾਦਸੇ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ।