ਬਸਤੀ ਦਾਨਿਸ਼ਮੰਦਾ ‘ਚ ਗੋਦਾਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ; ਵੇਖੋ ਵੀਡੀਓ

0
1330

ਜਲੰਧਰ | ਬਸਤੀ ਦਾਨਿਸ਼ਮੰਦਾ ਵਿੱਚ ਇੱਕ ਗੋਦਾਮ ਨੂੰ ਭਿਆਨਕ ਅੱਗ ਲੱਗ ਗਈ। ਇਸ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ।
ਮਾਲਕ ਅਰੁਣ ਕੁਮਾਰ ਨੇ ਦੱਸਿਆ ਕਿ ਉਹ ਵੀਰਵਾਰ ਰਾਤ ਸਾਢੇ 8 ਵਜੇ ਦੁਕਾਨ ਅਤੇ ਗੋਦਾਮ ਬੰਦ ਕਰਕੇ ਘਰ ਚਲੇ ਗਏ ਸਨ। ਸਿਰਫ 10 ਮਿੰਟ ਬਾਅਦ ਹੀ ਫੋਨ ਆਇਆ ਕਿ ਕਬਾੜ ਵਾਲੇ ਗੋਦਾਮ ਵਿੱਚ ਅੱਗ ਲੱਗ ਗਈ ਹੈ। ਜਦੋਂ ਪਹੁੰਚ ਕੇ ਵੇਖਿਆ ਤਾਂ ਅੱਗ ਕਾਫੀ ਜਿਆਦਾ ਲੱਗੀ ਹੋਈ ਸੀ, ਸਾਰਾ ਸਮਾਨ ਸੜ ਰਿਹਾ ਸੀ।

ਮੌਕੇ ਉੱਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਦੇ ਨਰੇਸ਼ ਕੁਮਾਰ ਨੇ ਦੱਸਿਆ ਕਿ ਅੱਗ ਬੁਝਾਉਣ ਲਈ ਪਾਣੀ ਦੀਆਂ 5 ਗੱਡੀਆਂ ਮੰਗਵਾਉਣੀਆਂ ਪਈਆਂ ਸਨ। ਅੱਗ ਲੱਗਣ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ।

ਵੇਖੋ ਵੀਡੀਓ

(ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।