ਜਲੰਧਰ ‘ਚ ਲੁਟੇਰਿਆਂ ਦਾ ਆਤੰਕ, ਬਜ਼ੁਰਗ ਮਹਿਲਾ ਦੀਆਂ ਸੋਨੇ ਦੀਆਂ ਵਾਲੀਆਂ ਝਪਟੀਆਂ

0
16

ਜਲੰਧਰ ਵਿੱਚ ਲੁਟੇਰਿਆਂ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਨਜ਼ਰ ਆ ਰਹੇ ਹਨ। ਤਾਜ਼ਾ ਮਾਮਲੇ ਵਿੱਚ ਲੁਟੇਰਿਆਂ ਨੇ ਇੱਕ ਬਜ਼ੁਰਗ ਮਹਿਲਾ ਨੂੰ ਨਿਸ਼ਾਨਾ ਬਣਾਉਂਦਿਆਂ ਉਸ ਦੀਆਂ ਸੋਨੇ ਦੀਆਂ ਵਾਲੀਆਂ ਝਪਟ ਲਈਆਂ। ਇਸ ਦੌਰਾਨ ਮਹਿਲਾ ਦੇ ਕੰਨ ‘ਤੇ ਗੰਭੀਰ ਸੱਟ ਲੱਗ ਗਈ, ਜਿਸ ਕਾਰਨ ਉਸ ਨੂੰ 6 ਟਾਂਕੇ ਲਗਵਾਉਣੇ ਪਏ।

ਜਾਣਕਾਰੀ ਮੁਤਾਬਕ ਇਹ ਵਾਰਦਾਤ ਨੇੜੇ ਲੱਗੇ CCTV ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ CCTV ਫੁਟੇਜ ਦੇ ਆਧਾਰ ‘ਤੇ ਲੁਟੇਰਿਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।