ਅੰਮ੍ਰਿਤਸਰ| ਪੰਜਾਬ ਦੇ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਮਾਰਗ ‘ਤੇ 32 ਘੰਟਿਆਂ ‘ਚ ਹੋਏ ਦੋ ਧਮਾਕਿਆਂ ਤੋਂ ਬਾਅਦ ਹੁਣ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਅਤੇ ਰਾਸ਼ਟਰੀ ਸੁਰੱਖਿਆ ਗਾਰਡ (ਐੱਨ. ਐੱਸ. ਜੀ.) ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੇਰ ਰਾਤ ਤੋਂ ਬਾਅਦ NIA ਦੀ ਟੀਮ, NSG ਦੀ ਟੀਮ ਵੀ ਮੰਗਲਵਾਰ ਸਵੇਰੇ ਹੈਰੀਟੇਜ ਮਾਰਗ ਪਹੁੰਚ ਗਈ।
ਐਨਐਸਜੀ ਦੀ ਟੀਮ ਘਟਨਾ ਵਾਲੀ ਥਾਂ ‘ਤੇ ਸੀਨ ਰੀਕ੍ਰਿਏਟ ਕਰਨ ਦੇ ਨਾਲ ਪੂਰੇ ਇਲਾਕੇ ਦਾ ਮੁਆਇਨਾ ਕਰ ਰਹੀ ਹੈ। ਇਸ ਤੋਂ ਪਹਿਲਾਂ ਐਨਆਈਏ ਦੀ ਟੀਮ ਨੇ ਘਟਨਾ ਵਾਲੀ ਥਾਂ ਦਾ ਸੀਨ ਵੀ ਰੀਕ੍ਰਿਏਟ ਕੀਤਾ ਸੀ। ਇਸ ਦੇ ਨਾਲ ਹੀ ਗ੍ਰਹਿ ਮੰਤਰਾਲਾ (MHA) ਵੀ ਇਸ ਮਾਮਲੇ ਵਿੱਚ ਸਖ਼ਤ ਕਦਮ ਚੁੱਕਣ ਦੇ ਮੂਡ ਵਿੱਚ ਹੈ। ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਡੀਜੀਪੀ ਤੋਂ ਪੂਰੇ ਮਾਮਲੇ ਦੀ ਰਿਪੋਰਟ ਤਲਬ ਕੀਤੀ ਹੈ। ਜਿਸ ਨੂੰ ਅੱਜ ਸ਼ਾਮ ਤੱਕ ਡੀਜੀਪੀ ਨੇ ਭੇਜਣਾ ਹੈ।
ਹੈਰੀਟੇਜ ਮਾਰਗ ‘ਤੇ ਹੋਏ ਧਮਾਕੇ ਦੇ ਮਾਮਲੇ ‘ਚ ਪੁਲਸ ਅਜੇ ਤੱਕ ਕਾਰਨਾਂ ਤੱਕ ਨਹੀਂ ਪਹੁੰਚ ਸਕੀ ਹੈ। ਪੁਲਿਸ ਅੱਤਵਾਦੀ ਹਮਲੇ, ਸ਼ਰਾਰਤ ਜਾਂ ਨਿੱਜੀ ਕਾਰਨ ਤਿੰਨੋਂ ਤੱਥਾਂ ਨੂੰ ਧਿਆਨ ਵਿਚ ਰੱਖ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪਰ ਐਨਆਈਏ ਅਤੇ ਐਨਐਸਜੀ ਦੇ ਦਾਖ਼ਲ ਹੋਣ ਨਾਲ ਦਹਿਸ਼ਤੀ ਮਾਡਿਊਲ ਦੀ ਸੰਭਾਵਨਾ ਵਧ ਗਈ ਹੈ। ਹਾਲਾਂਕਿ NIA ਅਤੇ NSG ਦੀ ਟੀਮ ਨੇ ਮੀਡੀਆ ਨਾਲ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ ਹੈ।