ਮੋਗਾ ‘ਚ ਕੱਪੜਾ ਵਪਾਰੀ ਦਾ ਸ਼ਰੇਆਮ ਗੋਲੀਆਂ ਮਾਰ ਕਤਲ, ਘਟਨਾ CCTV ‘ਚ ਕੈਦ

0
1534

ਨਵੀਨ ਬੱਧਨੀ | ਮੋਗਾ

ਮੋਗਾ ਤੋਂ ਇੱਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਇੱਥ ਇੱਕ ਕੱਪੜਾ ਵਪਾਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਦੋ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਇਸ ਵਰਦਾਤ ਨੂੰ ਅੰਜਾਮ ਦਿੱਤਾ ਹੈ।

ਮ੍ਰਿਤਕ ਦੀ ਪਛਾਣ ਤਜਿੰਦਰ ਸਿੰਘ ਵਜੋਂ ਹੋਈ ਹੈ। ਇਹ ਪੂਰੀ ਘਟਨਾ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ ਹੈ। ਇਹ ਵਾਰਦਾਤ ਮੰਗਲਵਾਰ ਸ਼ਾਮ ਕਰੀਬ 7 ਵਜੇ ਦੀ ਹੈ। ਜ਼ਿਕਰਯੋਗ ਗੱਲ ਇਹ ਹੈ ਕਿ ਵਾਰਦਾਤ ਵਾਲੀ ਥਾਂ ਸਿਟੀ ਥਾਣਾ ਨੰ. 2 ਤੋਂ ਸਿਰਫ 200 ਮੀਟਰ ਦੀ ਦੂਰੀ ‘ਤੇ ਜਿੱਥੇ ਪੂਰੀ ਘਟਨਾ ਵਾਪਰੀ ਹੈ। ਮੁਲਜ਼ਮਾਂ ਨੇ ਬਜ਼ਾਰ ‘ਚ ਇੱਕ ਰੈਡੀਮੇਡ ਸ਼ੋਅਰੂਮ ਅੰਦਰ ਦਾਖਲ ਹੋ ਅੰਨ੍ਹੇ ਵਾਹ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਦੁਕਾਨ ਦੇ ਮਾਲਕ ਨੂੰ ਚਾਰ ਫਾਇਰ ਵੱਜੇ। ਜਿਸ ਤੋਂ ਬਾਅਦ ਉਸਨੂੰ ਇਲਾਜ ਲਈ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਜਿੱਥੇ ਉਸਦੀ ਮੌਤ ਹੋ ਗਈ।