ਵਿਰਾਟ ਕੋਹਲੀ ਦੀ ਤੂਫਾਨੀ ਪਾਰੀ ਦੀ ਬਦੌਲਤ ਭਾਰਤ ਦੀ ਪਾਕਿ ‘ਤੇ 4 ਵਿਕਟਾਂ ਨਾਲ ਜਿੱਤ

0
2954

Sydny. ਭਾਰਤ ਤੇ ਪਾਕਿਸਤਾਨ ਦਰਮਿਆਨ ਟੀ20 ਵਿਸ਼ਵ ਕੱਪ 2022 ਦਾ ਮੁਕਾਬਲਾ ਆਸਟ੍ਰੇਲੀਆ ਦੇ ਮੈਲਬੋਰਨ ‘ਚ ਖੇਡਿਆ ਗਿਆ। ਭਾਰਤ ਨੇ ਪਾਕਿ ਨੂੰ 4 ਵਿਕਟਾਂ ਨਾਲ ਹਰਾ ਦਿੱਤਾ ਹੈ।  ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਨੇ ਨਿਰਧਾਰਤ 20 ਓਵਰਾਂ ‘ਚ 8 ਵਿਕਟਾਂ ਦੇ ਨੁਕਸਾਨ ‘ਤੇ 159 ਦੌੜਾਂ ਬਣਾਈਆਂ। ਇਸ ਤਰ੍ਹਾਂ ਪਾਕਿਸਤਾਨ ਨੇ ਭਾਰਤ ਨੂੰ ਜਿੱਤ ਲਈ 160 ਦੌੜਾਂ ਦਾ ਟੀਚਾ ਦਿੱਤਾ।

ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਨੇ ਵਿਰਾਟ ਕੋਹਲੀ ਦੀ ਸ਼ਾਨਦਾਰ ਪਾਰੀ ਦੀ ਬਦੌਲਤ ਨਿਰਧਾਰਤ 20 ਓਵਰਾਂ ‘ਚ 5 ਵਿਕਟਾਂ ਦੇ ਨੁਕਸਾਨ ‘ਤੇ 160 ਦੌੜਾਂ ਬਣਾਈਆਂ। ਸਿੱਟੇ ਵਜੋਂ ਭਾਰਤ ਨੇ ਇਹ ਮੈਚ 4 ਵਿਕਟਾਂ ਨਾਲ ਜਿੱਤ ਲਿਆ।

ਇਸ ਤੋਂ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਨੇ ਨਿਰਧਾਰਤ 20 ਓਵਰਾਂ ‘ਚ ਸ਼ਾਨ ਮਸੂਦ ਤੇ ਇਫਤਿਖਾਰ ਅਹਿਮਦ ਦੀਆਂ ਕ੍ਰਮਵਾਰ 52 ਦੌੜਾਂ ਤੇ 51 ਦੌੜਾਂ ਦੀ ਬਦੌਲਤ 8 ਵਿਕਟਾਂ ਦੇ ਨੁਕਸਾਨ ‘ਤੇ 159 ਦੌੜਾਂ ਬਣਾਈਆਂ। ਇਸ ਤਰ੍ਹਾਂ ਪਾਕਿਸਤਾਨ ਨੇ ਭਾਰਤ ਨੂੰ ਜਿੱਤ ਲਈ 160 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵਲੋਂ ਅਰਸ਼ਦੀਪ ਸਿੰਘ ਨੇ 3, ਮੁਹੰਮਦ ਸ਼ੰਮੀ ਨੇ 1, ਭੁਵਨੇਸ਼ਵਰ ਕੁਮਾਰ ਨੇ 1 ਤੇ ਹਾਰਦਿਕ ਪੰਡਯਾ ਨੇ 3 ਵਿਕਟਾਂ ਲਈਆਂ।