ਜਲੰਧਰ ਦੇ ਚੀਕ ਚਿੱਕ ਚੌਂਕ ਨੇੜੇ ਥਾਰ ਨੂੰ ਲੱਗੀ ਅੱਗ, ਸੜਕ ਕੇ ਹੋਈ ਸੁਆਹ  

0
3392

ਜਲੰਧਰ, 24 ਅਗਸਤ : ਸ਼ਹਿਰ ਦੇ ਇੱਕ ਥਾਰ ਵਿੱਚ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਚਿੱਕ-ਚਿਕ ਚੌਂਕ ਦੇ ਕੋਲ ਸੜਕ ਦੇ ਵਿਚਕਾਰ ਇੱਕ ਥਾਰ ਨੂੰ ਅੱਗ ਲੱਗ ਗਈ, ਜਿਸ ਕਾਰਨ ਮੌਕੇ ‘ਤੇ ਮੌਜੂਦ ਲੋਕਾਂ ‘ਚ ਹਫੜਾ-ਦਫੜੀ ਮੱਚ ਗਈ।

ਪਤਾ ਲੱਗਾ ਹੈ ਕਿ ਕਾਰ ‘ਚ ਸਪਾਰਕਿੰਗ ਹੋਣ ਕਾਰਨ ਅਚਾਨਕ ਭਿਆਨਕ ਅੱਗ ਲੱਗ ਗਈ ਅਤੇ ਕੁਝ ਹੀ ਪਲਾਂ ‘ਚ ਅੱਗ ਦੀਆਂ ਲਪਟਾਂ ਤੇਜ਼ ਹੋ ਗਈਆਂ। ਫਿਲਹਾਲ ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ ਪਰ ਕਾਰ ਮਾਲਕ ਦਾ ਲੱਖਾਂ ਦਾ ਨੁਕਸਾਨ ਜ਼ਰੂਰ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ।