2 ਦਿਨਾ ਪੰਜਾਬ ਵਿਧਾਨ ਸਭਾ ਸੈਸ਼ਨ ਪਹਿਲੇ ਦਿਨ ਹੀ ਅਣਮਿੱਥੇ ਸਮੇਂ ਲਈ ਹੋਇਆ ਮੁਲਤਵੀ

0
5812

ਚੰਡੀਗੜ੍ਹ, 20 ਅਕਤੂਬਰ | 2 ਦਿਨਾ ਵਿਧਾਨ ਸਭਾ ਸੈਸ਼ਨ ਪਹਿਲੇ ਦਿਨ ਹੀ ਅਣਮਿੱਥੇ ਸਮੇਂ ਲਈ ਮੁਲਤਵੀ ਹੋ ਗਿਆ ਹੈ। ਭਲਕੇ ਵਿਧਾਨ ਸਭਾ ਦੀ ਕਾਰਵਾਈ ਨਹੀਂ ਹੋਵੇਗੀ। ਇਹ ਫੈਸਲਾ ਹੰਗਾਮੇ ਤੋਂ ਬਾਅਦ ਹੋਇਆ ਹੈ।

ਪੰਜਾਬ ਵਿਧਾਨ ਸਭਾ ਦੇ ਸੈਸ਼ਨ ਨੂੰ ਗੈਰ ਕਾਨੂੰਨੀ ਦੱਸਣ ਦਾ ਮੁੱਦਾ ਅੱਜ ਵਿਸ਼ੇਸ਼ ਤੌਰ ਉੱਤੇ ਸੈਸ਼ਨ ਦਾ ਹਿੱਸਾ ਰਿਹਾ। ਇਸ ਮੌਕੇ ਵਿਰੋਧੀਆਂ ਵੱਲੋਂ ਇਸ ਨੂੰ ਲੈ ਕੇ ਸਵਾਲ ਚੁੱਕੇ ਗਏ, ਜਿਸ ਤੋਂ ਬਾਅਦ ਇਸ ਸੈਸ਼ਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣਗੇ ਤੇ ਇਜਾਜ਼ਤ ਲੈ ਕੇ ਨਵੰਬਰ ਵਿਚ ਨਵਾਂ ਸੈਸ਼ਨ ਸੱਦਣਗੇ।

ਵਿਧਾਨ ਸਭਾ ‘ਚ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਲਈ ਬਿੱਲ ਪੇਸ਼ ਕਰਨਾ ਚਾਹੁੰਦੇ ਸੀ ਪਰ ਰਾਜਪਾਲ ਨੇ ਬਿੱਲ ਪਾਸ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਇਸ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ। ਇਸ ਲਈ ਅਸੀਂ ਇਸ ਸੈਸ਼ਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਕੇ 30 ਅਕਤੂਬਰ ਨੂੰ ਸੁਪਰੀਮ ਕੋਰਟ ਜਾਵਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਨੂੰ ਗਲਤਫਹਿਮੀ ਹੋਈ ਹੈ ਕਿ ਉਨ੍ਹਾਂ ਨੇ ਮੁੱਖ ਮੰਤਰੀ ਦੀ ਸਹੁੰ ਚੁੱਕੀ ਹੈ।