ਜਲੰਧਰ ਤੋਂ 41ਵੀਂ ਰੇਲ ਗੱਡੀ 1200 ਪ੍ਰਵਾਸੀ ਕਾਮਿਆਂ ਨੂੰ ਲੈ ਕੇ ਰਵਾਨਾ

0
836

ਜਲੰਧਰ . ਸਿਟੀ ਰੇਲਵੇ ਸਟੇਸ਼ਨ ਤੋਂ ਅੱਜ 41ਵੀਂ ਟ੍ਰੇਨ 1200 ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਉੱਤਰ ਪ੍ਰਦੇਸ਼ ਲਈ ਰਵਾਨਾ ਹੋ ਗਈ। ਲੌਕਡਾਊਨ ਕਰਕੇ ਕੰਮਕਾਜ ਬੰਦ ਹੈ ਇਸ ਲਈ ਪ੍ਰਵਾਸੀ ਆਪਣੇ ਘਰਾਂ ਨੂੰ ਜਾ ਰਹੇ ਹਨ।

ਸੂਬਾ ਸਰਕਾਰ ਵਲੋਂ ਆਪਣੇ ਜੱਦੀ ਸੂਬਿਆਂ ਨੂੰ ਵਾਪਿਸ ਜਾ ਰਹੇ ਪ੍ਰਵਾਸੀਆਂ ਨੂੰ ਮੁਫ਼ਤ ਰੇਲ ਸਫ਼ਰ ਦੀ ਸਹੂਲਤ ਦਿੱਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸੀਐਮ ਵੱਲੋਂ ਮੁਫ਼ਤ ਸਫ਼ਰ ਲਈ ਜਿਲਾ ਪ੍ਰਸ਼ਾਸਨ ਨੂੰ 35 ਕਰੋੜ ਰੁਪਏ ਜਾਰੀ ਕੀਤੇ ਹਨ। ਅੱਜ ਵਾਲੀ ਟ੍ਰੇਨ ਉੱਤੇ 6.78 ਲੱਖ ਰੁਪਏ ਖ਼ਰਚ ਆਇਆ।

ਸਿਹਤ ਵਿਭਾਗ ਵਲੋਂ ਪ੍ਰਵਾਸੀ ਕਾਮਿਆਂ ਨੂੰ ਰੇਲਵੇ ਸਟੇਸ਼ਨ ਉਤੇ ਰੇਲ ਗੱਡੀਆਂ ਵਿੱਚ ਚੜਾਉਣ ਤੋਂ ਪਹਿਲਾਂ ਸਿਹਤ ਜਾਂਚ ਕੀਤੀ ਜਾ ਰਹੀ ਹੈ। ਜਲੰਧਰ ਰੇਲਵੇ ਸਟੇਸ਼ਨ ਤੋਂ ਅੱਜ ਰਵਾਨਾ ਹੋਈ ਰੇਲ ਗੱਡੀ ਡਿਪਟੀ ਕਮਿਸ਼ਨਰ ਜਲੰਧਰ ਬਲਕਾਰ ਸਿੰਘ ਅਤੇ ਹੋਰ ਅਧਿਕਾਰੀਆਂ ਦੀ ਦੇਖਰੇਖ ਵਿੱਚ ਰਵਾਨਾ ਹੋਈ।