ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕ ਦਿਵਸ ‘ਤੇ ਅਧਿਆਪਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਾਰੇ ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦਾ ਸੱਤਵਾਂ ਪੇਅ ਕਮਿਸ਼ਨ ਲਾਗੂ ਕਰਨ ਦਾ ਐਲਾਨ ਕੀਤਾ ਹੈ।
ਇੱਕ ਵੀਡੀਓ ਸੰਦੇਸ਼ ਵਿੱਚ, ਸੀਐਮ ਭਗਵੰਤ ਮਾਨ ਨੇ ਸਭ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਅਧਿਆਪਕਾਂ ਨੂੰ ਦਿੱਤੀ ਵੱਡੀ ਖੁਸ਼ਖਬਰੀ। ਉਨ੍ਹਾਂ ਕਿਹਾ ਕਿ 1 ਅਕਤੂਬਰ 2022 ਤੋਂ ਸੱਤਵਾਂ ਪੇਅ ਕਮਿਸ਼ਨ ਲਾਗੂ ਹੋ ਜਾਵੇਗਾ।
ਸੀਐਮ ਮਾਨ ਨੇ ਇਹ ਵੀ ਐਲਾਨ ਕੀਤਾ ਹੈ ਕਿ ਜਲਦੀ ਹੀ ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਗੈਸਟ ਫੈਕਲਟੀ ਦੀ ਭਰਤੀ ਕੀਤੀ ਜਾਵੇਗੀ। ਇਸ ਨਾਲ ਅਧਿਆਪਕਾਂ ਦੀ ਘਾਟ ਪੂਰੀ ਹੋ ਜਾਵੇਗੀ। ਇਸ ਦੇ ਨਾਲ ਹੀ ਪੁਰਾਣੇ ਕੰਟਰੈਕਟ ਗੈਸਟ ਫੈਕਲਟੀ ਦਾ ਮਾਣ ਭੱਤਾ ਵਧਾਉਣ ਦਾ ਵੀ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।