ਐਸਏਐਸ ਨਗਰ . ਮੋਹਾਲੀ ਵਾਸੀ 81 ਸਾਲਾ ਕੁਲਵੰਤ ਨਿਰਮਲ ਕੌਰ ਅੱਜ ਕੋਰੋਨਾਵਾਇਰਸ ਨੂੰ ਮਾਤ ਦੇ ਕੇ ਮੋਹਾਲੀ ਦੇ ਮੈਕਸ ਹਸਪਤਾਲ ਤੋਂ ਡਿਸਚਾਰਜ ਹੋ ਗਈ। ਕਮਾਲ ਦੀ ਗੱਲ ਇਹ ਹੈ ਕਿ ਇਸ ਬੇਬੇ ਨੇ ਡਾਇਬਟੀਜ਼, ਪੰਜ ਸਟੰਟ ਪਏ ਹੋਣ ਦੇ ਬਾਵਜੂਦ ਵੀ ਆਪਣੀ ਜ਼ਿੰਦਾ ਦਿਲੀ ਨਾਲ ਕੋਰੋਨਾ ਵਰਗੀ ਭਿਆਨਕ ਬਿਮਾਰੀ ਤੋਂ ਛੁਟਕਾਰਾ ਪਾ ਲਿਆ।
ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਦਿਆਂ ਬਜ਼ੁਰਗ ਔਰਤ ਅਤੇ ਮੋਹਾਲੀ ਦੇ ਡਾਕਟਰਾਂ ਨੂੰ ਇਸ ਗੱਲ ਦੀ ਵਧਾਈ ਦਿੱਤੀ ਹੈ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।