ਪੰਜਾਬ ਸਰਕਾਰ ਵਲੋਂ ਖੋਲ੍ਹੇ ਆਮ ਆਦਮੀ ਕਲੀਨਿਕ ਲੋਕਾਂ ਲਈ ਹੋ ਰਹੇ ਵਾਰਦਾਨ ਸਾਬਤ, ਘਰਾਂ ਨੇੜੇ ਮਿਲ ਰਹੀਆਂ ਮੁਫਤ ਸਿਹਤ ਸਹੂਲਤਾਂ

0
131

ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਦੂਰ ਅੰਦੇਸ਼ੀ ਸੋਚ ਸਕਦਾ ਪੰਜਾਬ ਦੇ ਲੋਕਾਂ ਨੂੰ ਘਰਾਂ ਨੇੜੇ ਸਿਹਤ ਸਹੂਲਤਾਂ ਮਿਲ ਰਹੀਆਂ ਹਨ। ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਕਾਰਨ ਲੋਕਾਂ ਦਾ ਬਿਮਾਰੀਆਂ ‘ਤੇ ਲੱਗਣ ਪੈਸੇ ਦਾ ਜੇਬਾਂ ‘ਤੇ ਬੋਝ ਘੱਟ ਗਿਆ ਹੈ। ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦਾ ਇਹ ਇਕ ਇਤਿਹਾਸਕ ਕਦਮ ਹੈ, ਜਿਸ ਦੀ ਦੇਸ਼ ਹੀ ਨਹੀਂ ਬਲਕਿ ਵਿਦੇਸ਼ਾਂ ‘ਚ ਤਰੀਫ ਹੋ ਰਹੀ ਹੈ। ਇਹ ਕਲੀਨਿਕ ਆਮ ਲੋਕਾਂ ਖਾਸ ਕਰ ਕੇ ਉਨ੍ਹਾਂ ਲੋਕਾਂ ਲਈ ਜੋ ਆਰਥਿਕ ਤੌਰ ‘ਤੇ ਪਿਛੜੇ ਹੋਏ ਹਨ ਜਾਂ ਉਨ੍ਹਾਂ ਨੂੰ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਲਈ ਵਾਰਦਾਨ ਸਾਬਿਤ ਹੋਏ ਹਨ ਜੋ ਪੈਸਿਆਂ ਦੀ ਕਮੀ ਕਾਰਨ ਇਲਾਜ ਜਾਂ ਟੈਸਟ ਕਰਵਾਉਣ ਤੋਂ ਅਸਮਰਥ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 2022 ਵਿਚ ਇਸ ਯੋਜਨਾ ਦੀ ਸ਼ੁਰੂਆਤ ਕੀਤੀ ਸੀ। ਇਹ ਕਲੀਨਿਕ ਸਿਹਤ ਸੇਵਾਵਾਂ ਦਾ ਇੱਕ ਨਵਾਂ ਮਾਡਲ ਹੈ, ਜੋ ਮੁਹੱਲੇ ਦੇ ਅੰਦਰ ਲੋਕਾਂ ਨੂੰ ਸਿੱਧੀ ਸਿਹਤ ਸੇਵਾਵਾਂ ਪ੍ਰਦਾਨ ਕਰਦਾ ਹੈ। ਆਮ ਆਦਮੀ ਕਲੀਨਿਕ ਦਾ ਮੁੱਖ ਮਕਸਦ ਇਹ ਹੈ ਕਿ ਪੰਜਾਬ ਦੇ ਹਰ ਇਕ ਗਰੀਬ, ਮੱਧਵਰਗ ਅਤੇ ਅਰਥਿਕ ਤੌਰ ‘ਤੇ ਪਿਛੜੇ ਲੋਕਾਂ ਨੂੰ ਉੱਚ-ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ। ਇਹ ਸਿਹਤ ਸੇਵਾਵਾਂ ਬਿਨਾਂ ਕਿਸੇ ਖਰਚੇ ਦੇ ਅਤੇ ਬਿਨਾਂ ਕਿਸੇ ਵਿਚਾਰਧਾਰਾ ਦੇ ਪ੍ਰਦਾਨ ਕੀਤੀਆਂ ਜਾਂਦੀਆਂ ਹਨ, ਜਿਸ ਨਾਲ ਲੋਕਾਂ ਨੂੰ ਰੋਗਾਂ ਦੀ ਪਛਾਣ ਅਤੇ ਇਲਾਜ ਬਿਨਾਂ ਕਿਸੇ ਵੱਡੇ ਖਰਚੇ ਦੇ ਮਿਲਦਾ ਹੈ।

ਪੰਜਾਬ ਵਿਚ ਹੁਣ ਤੱਕ 881 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ। ਇਸ ਦੀ ਸਫ਼ਲਤਾ ਦਾ ਅੰਦਾਜ਼ਾ ਇਸ ਗੱਲ ਤੋਂ ਵੀ ਲਗਾਇਆ ਜਾ ਸਕਦਾ ਹੈ ਕਿ ਆਮ ਆਦਮੀ ਕਲੀਨਿਕ ਵਿਚ ਕਰੀਬ 2 ਕਰੋੜ ਤੋਂ ਵੱਧ ਮਰੀਜ਼ਾਂ ਨੇ ਆਪਣਾ ਇਲਾਜ ਕਰਵਾਇਆ ਹੈ। ਆਮ ਆਦਮੀ ਕਲੀਨਿਕ ਵਿਚ ਬਿਮਾਰੀਆਂ ਦਾ ਰੂਟੀਨ ਇਲਾਜ ਜਿਸ ਨੂੰ ਡਾਕਟਰੀ ਭਾਸ਼ਾ ਵਿਚ ਪ੍ਰਾਇਮਰੀ ਸਿਹਤ ਸੇਵਾਵਾਂ ਕਿਹਾ ਜਾਂਦਾ ਹੈ, ਵਿਚ ਬੁਖਾਰ, ਖੰਘ, ਸ਼ੂਗਰ, ਬਲੱਡ ਪ੍ਰੈਸ਼ਰ ਆਦਿ ਦੀ ਜਾਂਚ ਸ਼ਾਮਲ ਹੈ। ਆਮ ਆਦਮੀ ਕਲੀਨਿਕ ਵਿਚ 38 ਤਰ੍ਹਾਂ ਦੇ ਟੈਸਟ ਕੀਤੇ ਜਾਂਦੇ ਹਨ, ਜਦਕਿ 80 ਤਰ੍ਹਾਂ ਦੀਆਂ ਦਵਾਈਆਂ ਦਿੱਤੀਆਂ ਜਾਂਦੀਆਂ ਹਨ।

881 ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਨੇ ਪੰਜਾਬ ਦੀ ਮੁੱਢਲੀ ਸਿਹਤ ਸੰਭਾਲ ਵਿਚ ਮਹੱਤਵਪੂਰਨ ਵਾਧਾ ਕੀਤਾ ਹੈ, ਜਿਸ ਨਾਲ ਆਉਣ ਵਾਲੇ ਸਾਲਾਂ ਵਿਚ ਗੁਰਦਿਆਂ ਦੀਆਂ ਬਿਮਾਰੀਆਂ ਵਿਚ ਮਹੱਤਵਪੂਰਨ ਕਮੀ ਲਈ ਰਾਹ ਪੱਧਰਾ ਹੋਇਆ ਹੈ। ਲਗਭਗ 2.15 ਕਰੋੜ ਇਲਾਜਾਂ ਵਿਚੋਂ 92 ਲੱਖ ਨਵੇਂ ਮਰੀਜ਼ਾਂ ਨੇ ਮੁਹੱਲਾ ਕਲੀਨਿਕਾਂ ਦੀਆਂ ਸੇਵਾਵਾਂ ਦਾ ਲਾਭ ਉਠਾਇਆ ਹੈ। ਇਨ੍ਹਾਂ ਕਲੀਨਿਕਾਂ ਵਿਚ ਦਵਾਈਆਂ ਦੀ ਮੁਫਤ ਉਪਲਬਧਤਾ ਨੇ ਸਿਹਤ ਸਥਿਤੀਆਂ ਦੇ ਛੇਤੀ ਨਿਦਾਨ ਅਤੇ ਇਲਾਜ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਸਰਕਾਰ ਦਾ ਟੀਚਾ ਨਾਗਰਿਕਾਂ ਨੂੰ ਬਿਨਾਂ ਕਿਸੇ ਕੀਮਤ ਦੇ ਉੱਚ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ। ਭਵਿੱਖ ਦੀਆਂ ਪਹਿਲਕਦਮੀਆਂ ਵਿਚ ਇੱਕ ਰਾਸ਼ਟਰੀ ਰੋਗ ਨਿਯੰਤਰਣ ਕੇਂਦਰ ਦੀ ਸਥਾਪਨਾ ਕਰਨਾ ਅਤੇ ਮਾਨਸਿਕ ਸਿਹਤ ਸੇਵਾਵਾਂ ਨੂੰ ਵਧਾਉਣ ਲਈ ਰਾਸ਼ਟਰੀ ਮਾਨਸਿਕ ਸਿਹਤ ਸੰਸਥਾ ਦੇ ਨਾਲ ਸਹਿਯੋਗ ਕਰਨਾ ਸ਼ਾਮਲ ਹੈ ।

38 ਤਰ੍ਹਾਂ ਦੇ ਟੈਸਟ ਮੁਫਤ

ਆਮ ਆਦਮੀ ਕਲੀਨਿਕ ਵਿਚ ਦਵਾਈਆਂ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਪਲਾਈ ਨੂੰ ਨਿਯਮਿਤ ਤੌਰ ‘ਤੇ GPS ਦੀ ਵਰਤੋਂ ਕਰ ਕੇ ਮੈਪ ਕੀਤਾ ਜਾਂਦਾ ਹੈ। ਹੁਣ ਲੋਕਾਂ ਨੂੰ ਮੌਸਮੀ ਅਤੇ ਰੂਟੀਨ ਬਿਮਾਰੀਆਂ ਦੇ ਇਲਾਜ ਲਈ ਹਸਪਤਾਲਾਂ ਵਿਚ ਘੰਟਿਆਂਬੱਧੀ ਕਤਾਰਾਂ ਵਿਚ ਨਹੀਂ ਖੜ੍ਹਨਾ ਪੈਂਦਾ, ਜਿਸ ਕਾਰਨ ਨਾ ਸਿਰਫ ਮਰੀਜ਼ਾਂ ਪ੍ਰੇਸ਼ਾਨੀ ਘਟੀ ਹੈ, ਸਗੋਂ ਵੱਡੇ ਹਸਪਤਾਲਾਂ ‘ਤੇ ਵੀ ਦਬਾਅ ਘੱਟ ਗਿਆ ਹੈ। ਆਮ ਆਦਮੀ ਕਲੀਨਿਕ ‘ਚ 38 ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਆਮ ਆਦਮੀ ਕਲੀਨਿਕ ਵਿਚ ਇੱਕ ਡਾਕਟਰ, ਇੱਕ ਕਲੀਨਿਕ ਸਹਾਇਕ, ਇੱਕ ਫਾਰਮਾਸਿਸਟ ਅਤੇ ਇੱਕ ਸੈਨੀਟੇਸ਼ਨ ਵਰਕਰ ਸ਼ਾਮਲ ਹੁੰਦਾ ਹੈ। ਮੁੱਢਲੀਆਂ ਸਿਹਤ ਸਹੂਲਤਾਂ ਘਰ ਦੇ ਨੇੜੇ ਮਿਲਣ ਨਾਲ ਲੋਕਾਂ ਨੂੰ ਰਾਹਤ ਮਿਲੀ ਹੈ।

ਮੁੱਖ ਮੰਤਰੀ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਦੇ ਧਿਆਨ ਵਿਚ ਇਹ ਆਇਆ ਹੈ ਕਿ ਪੇਂਡੂ ਖੇਤਰਾਂ ਵਿਚ ਸਿਹਤ ਸੇਵਾਵਾਂ ਅਤੇ ਟੈਸਟਿੰਗ ਸਹੂਲਤਾਂ ਦੀ ਘਾਟ ਕਾਰਨ ਲੋਕਾਂ ਨੂੰ ਇਹ ਨਹੀਂ ਪਤਾ ਕਿ ਉਹ ਕਿਹੜੀ ਬਿਮਾਰੀ ਤੋਂ ਪੀੜਤ ਹਨ। ਜਿਵੇਂ ਕਿਸੇ ਨੂੰ ਬਲੱਡ ਪ੍ਰੈਸ਼ਰ ਹੈ ਪਰ ਉਸ ਨੂੰ ਇਸ ਬਾਰੇ ਪਤਾ ਨਹੀਂ ਹੁੰਦਾ। ਬਲੱਡ ਪ੍ਰੈਸ਼ਰ ਜਾਂ ਸ਼ੂਗਰ ਦਾ ਟੈਸਟ ਕਰਵਾਉਣ ਲਈ ਉਸ ਨੂੰ ਸ਼ਹਿਰ ਜਾਂ ਵੱਡੇ ਹਸਪਤਾਲ ਜਾਣਾ ਪਵੇਗਾ। ਉੱਥੇ ਉਸ ਨੂੰ ਟੈਸਟ ਲਈ ਪੈਸੇ ਵੀ ਦੇਣੇ ਪਏ। ਅਜਿਹੇ ‘ਚ ਲੋਕ ਟੈਸਟ ਕਰਵਾਉਣ ਤੋਂ ਕੰਨੀ ਕਤਰਾਉਂਦੇ ਸਨ, ਜਿਸ ਕਾਰਨ ਬੀਮਾਰੀ ਵਧ ਗਈ ਸੀ। ਹੁਣ ਜਦੋਂ ਉਨ੍ਹਾਂ ਨੂੰ 38 ਤਰ੍ਹਾਂ ਦੇ ਟੈਸਟਾਂ ਦੀ ਸਹੂਲਤ ਉਨ੍ਹਾਂ ਦੇ ਘਰ ਦੇ ਨੇੜੇ ਹੀ ਮੁਫਤ ਮਿਲ ਰਹੀ ਹੈ ਤਾਂ ਲੋਕ ਟੈਸਟ ਕਰਵਾਉਣ ਤੋਂ ਪਿੱਛੇ ਨਹੀਂ ਹਟਦੇ।

ਆਮ ਆਦਮੀ ਕਲੀਨਿਕ ਵਿਚ ਆਉਣ ਵਾਲੇ ਮਰੀਜ਼ਾਂ ਦਾ ਡਾਟਾ ਵੀ ਕੰਪਿਊਟਰਾਈਜ਼ਡ ਹੈ। ਇਸ ਕਾਰਨ ਕਿਸ ਮਰੀਜ਼ ਨੂੰ ਕਿਹੜੀ ਬਿਮਾਰੀ ਹੈ, ਇਸ ਸਬੰਧੀ ਸਰਕਾਰ ਨਾਲ ਡਾਟਾ ਬੈਂਕ ਵੀ ਤਿਆਰ ਕੀਤਾ ਜਾ ਰਿਹਾ ਹੈ। ਆਮ ਆਦਮੀ ਕਲੀਨਿਕ ਪੰਜਾਬ ਵਿਚ ਸਿਹਤ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਇੱਕ ਮਹੱਤਵਪੂਰਨ ਉਪਕਰਣ ਸਾਬਤ ਹੋਏ ਹਨ। ਇਹ ਲੋਕਾਂ ਨੂੰ ਬਿਨਾਂ ਕਿਸੇ ਖਰਚੇ ਦੇ ਸਿਹਤ ਸੇਵਾਵਾਂ ਦੀ ਉਪਲਬਧਤਾ ਦਿੰਦੇ ਹਨ, ਜੋ ਗਰੀਬ ਅਤੇ ਆਰਥਿਕ ਤੌਰ ‘ਤੇ ਪਿਛੜੇ ਲੋਕਾਂ ਲਈ ਫਾਇਦੇਮੰਦ ਹੈ।