ਲੁਧਿਆਣਾ ਤੋਂ ਆਪ ਵਿਧਾਇਕ ਨੇ ਫੜਿਆ ਨਸ਼ੇੜੀ ਮੁੰਡਾ, ਗੁੱਸੇ ‘ਚ ਆ ਕੇ ਜੜਿਆ ਥੱਪੜ

0
1000

ਲੁਧਿਆਣਾ, 14 ਦਸੰਬਰ| ਲੁਧਿਆਣਾ ਦੇ ਆਤਮਾ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਪਹੁੰਚੇ ਸਨ। ਵਿਧਾਨ ਸਭਾ ਹਲਕਾ ਆਤਮਾ ਨਗਰ ਦੇ ਵਾਰਡ 40 ਦੇ ਖਾਲੀ ਪਏ ਪਲਾਟ ਵਿੱਚ ਤਿੰਨ ਨੌਜਵਾਨ ਨਸ਼ੇ ਦਾ ਸੇਵਨ ਕਰ ਰਹੇ ਸਨ।

ਵਿਧਾਇਕ ਦੇ ਕਾਫਲੇ ਨੂੰ ਦੇਖ ਕੇ ਉਨ੍ਹਾਂ ਨੇ ਮੌਕੇ ਤੋੇਂ ਭੱਜਣ ਦੀ ਕੋਸ਼ਿਸ਼ ਕੀਤੀ। ਪਰ ਉਨ੍ਹਾਂ ਵਿੱਚੋਂ ਇੱਕ ਨੂੰ ਕਾਬੂ ਕਰ ਲਿਆ ਗਿਆ। ਵਿਧਾਇਕ ਨੇ ਉਸ ਕੋਲੋਂ ਇਤਰਾਜ਼ਯੋਗ ਨਸ਼ੀਲੇ ਪਦਾਰਥ ਬਰਾਮਦ ਕੀਤੇ, ਜਿਸ ‘ਤੇ ਵਿਧਾਇਕ ਨੇ ਗੁੱਸੇ ‘ਚ ਆ ਕੇ ਉਸ ਨੂੰ ਥੱਪੜ ਮਾਰ ਦਿੱਤਾ।

ਇਸ ਦੌਰਾਨ ਵਿਧਾਇਕ ਕੁਲਵੰਤ ਸਿੱਧੂ ਨੇ ਕਿਹਾ ਕਿ ਉਹ ਆਪਣੇ ਹਲਕੇ ਵਿੱਚ ਨਸ਼ਾਖੋਰੀ ਨੂੰ ਬਰਦਾਸ਼ਤ ਨਹੀਂ ਕਰਨਗੇ। ਤਸਕਰਾਂ ਨੂੰ ਪਹਿਲਾਂ ਵੀ ਚੇਤਾਵਨੀ ਦਿੱਤੀ ਗਈ ਸੀ। ਇੱਥੇ ਦੇਖਣ ਵਾਲੀ ਗੱਲ ਇਹ ਹੈ ਕਿ ਵਿਧਾਇਕ ਨੇ ਪੁਲਿਸ ਨੂੰ ਇਲਾਕੇ ‘ਚ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ ਪਰ ਪੁਲਿਸ ਵਿਧਾਇਕ ਦੇ ਹੁਕਮਾਂ ਦੀ ਪਾਲਣਾ ਕਰਦੀ ਹੈ ਜਾਂ ਨਹੀਂ ਇਹ ਤਾਂ ਆਉਣ ਵਾਲੇ ਸਮੇਂ ‘ਚ ਹੀ ਪਤਾ ਲੱਗੇਗਾ |