ਖੇਤ ‘ਚ ਮੋਟਰ ਚਲਾਉਣ ਗਏ ਮਾਪਿਆਂ ਦੇ ਇਕਲੌਤੇ ਪੁੱਤ ਨਾਲ ਵਾਪਰਿਆ ਗਿਆ ਭਾਣਾ, ਹੋ ਗਈ ਮੌਤ

0
523

ਗੁਰਦਾਸਪੁਰ, 7 ਨਵੰਬਰ | ਪਿੰਡ ਨਵਾਂ ਰੰਗੜ ਨੰਗਲ ਵਿਚ ਬਿਜਲੀ ਦਾ ਕਰੰਟ ਲੱਗਣ ਨਾਲ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਸਮਾਜ ਸੇਵੀ ਸਾਹਿਬਜੀਤ ਸਿੰਘ ਵਾਸੀ ਰੰਗੜ ਨੰਗਲ ਨੇ ਦੱਸਿਆ ਕਿ 23 ਸਾਲਾ ਲਵਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਨਵਾਂ ਰੰਗੜ ਨੰਗਲ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਉਹ ਆਪਣੇ ਖੇਤ ਵਿਚ ਛੱਪੜ ਦਾ ਪਾਣੀ ਦੇਣ ਲਈ ਮੋਟਰ ਚਲਾ ਰਿਹਾ ਸੀ ਕਿ ਅਚਾਨਕ ਉਸ ਨੂੰ ਕਰੰਟ ਲੱਗ ਗਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਪਰਿਵਾਰਕ ਮੈਂਬਰਾਂ ਸਮੇਤ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਸ ਦੌਰਾਨ ਪਿੰਡ ਦੇ ਬਜ਼ੁਰਗਾਂ ਨੇ ਪੰਜਾਬ ਸਰਕਾਰ, ਹਲਕਾ ਵਿਧਾਇਕ ਅਤੇ ਮੰਡੀ ਬੋਰਡ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਨੌਜਵਾਨ ਲਵਪ੍ਰੀਤ ਸਿੰਘ ਦੇ ਗਰੀਬ ਅਤੇ ਬਜ਼ੁਰਗ ਮਾਪਿਆਂ ਦੀ ਆਰਥਿਕ ਮਦਦ ਕੀਤੀ ਜਾਵੇ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)