ਚੰਡੀਗੜ੍ਹ | ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਕਾਫ਼ਲੇ ਦੀ ਪਾਇਲਟ ਗੱਡੀ ਨੂੰ ਇਕ ਕਾਰ ਨੇ ਟੱਕਰ ਮਾਰ ਦਿੱਤੀ। ਇਹ ਹਾਦਸਾ ਬੀਤੀ ਰਾਤ ਸ਼ਾਹਬਾਦ ‘ਚ ਵਾਪਰਿਆ, ਜਦੋਂ ਵਿਧਾਇਕ ਦਾ ਕਾਫਲਾ ਦਿੱਲੀ ਤੋਂ ਡੇਰਾਬੱਸੀ ਆ ਰਿਹਾ ਸੀ।

ਜਾਣਕਾਰੀ ਮੁਤਾਬਕ ਵਿਧਾਇਕ ਦੇ ਕਾਫਲੇ ਨੂੰ ਇਕ ਹਸਪਤਾਲ ਨੇੜੇ ਰੋਕਿਆ ਗਿਆ। ਇਸੇ ਦੌਰਾਨ ਪਿੱਛੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੀ ਕਾਰ ਦੇ ਡਰਾਈਵਰ ਨੇ ਵਿਧਾਇਕ ਦੇ ਕਾਫ਼ਲੇ ਦੀ ਪਾਇਲਟ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸੁਰੱਖਿਆ ਕਰਮੀਆਂ ਨੇ ਮੌਕੇ ‘ਤੇ ਹੀ ਡਸਟਰ ਗੱਡੀ ਦੇ ਡਰਾਈਵਰ ਨੂੰ ਕਾਬੂ ਕਰ ਲਿਆ।

ਸੂਚਨਾ ਮਿਲਣ ‘ਤੇ ਸਥਾਨਕ ਥਾਣਾ ਸਦਰ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਦੋਵੇਂ ਨੁਕਸਾਨੀਆਂ ਕਾਰਾਂ ਨੂੰ ਕਬਜ਼ੇ ‘ਚ ਲੈ ਕੇ ਦੋਸ਼ੀ ਕਾਰ ਚਾਲਕ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)