ਪੁਲਿਸ ਦੀ ਵਰਦੀ ਪਾ ਕੇ ਕਿਡਨੈਪਿੰਗ ਕਰਨ ਨਿਕਲਿਆ ਮੁਲਜ਼ਮ ਗ੍ਰਿਫਤਾਰ, ਵੱਡੀ ਵਾਰਦਾਤ ਨੂੰ ਦੇਣ ਵਾਲਾ ਸੀ ਅੰਜਾਮ

0
390

ਹਰਿਆਣਾ, 15 ਦਸੰਬਰ | ਲੰਬੇ ਸਮੇਂ ਤੋਂ ਫਰਾਰ ਅਤੇ 1 ਲੱਖ ਰੁਪਏ ਦਾ ਇਨਾਮ ਰੱਖਣ ਵਾਲਾ ਦੋਸ਼ੀ ਪੁਲਿਸ ਦੀ ਵਰਦੀ ਪਾ ਕੇ ਕਿਸੇ ਨੂੰ ਅਗਵਾ ਕਰ ਰਿਹਾ ਸੀ। ਇਸ ਤੋਂ ਪਹਿਲਾਂ ਕਿ ਉਹ ਵਾਰਦਾਤ ਨੂੰ ਅੰਜਾਮ ਦਿੰਦਾ, ਗੁਰੂਗ੍ਰਾਮ ਪੁਲਿਸ ਨੇ ਉਸ ਨੂੰ ਫੜ ਲਿਆ। ਏਸੀਪੀ ਕ੍ਰਾਈਮ ਵਰੁਣ ਦਹੀਆ ਨੇ ਦੱਸਿਆ ਕਿ ਮੁਲਜ਼ਮ ਮੂਲ ਰੂਪ ਵਿਚ ਮਹਿੰਦਰਗੜ੍ਹ ਦਾ ਰਹਿਣ ਵਾਲਾ ਹੈ, ਜੋ ਇਸ ਸਮੇਂ ਨੋਇਡਾ ਵਿਚ ਰਹਿੰਦਾ ਸੀ।

ਉਸ ਨੂੰ ਪਹਿਲੀ ਵਾਰ 2017 ਵਿਚ ਮਹਿੰਦਰਗੜ੍ਹ ਪੁਲਿਸ ਨੇ ਅਗਵਾ ਦੇ ਇਕ ਕੇਸ ਵਿਚ ਗ੍ਰਿਫ਼ਤਾਰ ਕੀਤਾ ਸੀ।
ਦੱਸ ਦਈਏ ਕਿ 31 ਮਈ 2023 ਨੂੰ ਗੁਰੂਗ੍ਰਾਮ ਪੁਲਿਸ ਨੇ ਰਾਜੀਵ ਚੌਕ ਨੇੜੇ 3 ਬਦਮਾਸ਼ਾਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਸੀ। ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਵਿਚ ਕੇਸ ਦਰਜ ਕਰ ਲਿਆ ਸੀ।

ਪੁਲਿਸ ਜਾਂਚ ‘ਚ ਸਾਹਮਣੇ ਆਇਆ ਹੈ ਕਿ ਕ੍ਰਾਈਮ ਬ੍ਰਾਂਚ ਸੈਕਟਰ-17, ਗੁਰੂਗ੍ਰਾਮ ਦੀ ਪੁਲਿਸ ਟੀਮ ਨੇ ਗ੍ਰਿਫਤਾਰ ਕੀਤੇ ਮੁਲਜ਼ਮ ਵਿਕਾਸ ਉਰਫ ਵਿੱਕੀ ਵਾਸੀ ਪਿੰਡ ਗੁੱਡਾ, ਜ਼ਿਲਾ ਮਹਿੰਦਰਗੜ੍ਹ ਨੂੰ 4 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।

ਮੁਲਜ਼ਮ ਤੋਂ ਪੁਲਿਸ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਸ ਨੇ ਪੁਲਿਸ ਦੀ ਵਰਦੀ ਪਾ ਕੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਅਗਵਾ ਦੀ ਵਾਰਦਾਤ ਨੂੰ ਅੰਜਾਮ ਦੇਣਾ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ ਗੁਰੂਗ੍ਰਾਮ ਪੁਲਿਸ ਨੇ ਗ੍ਰਿਫਤਾਰ ਕਰ ਲਿਆ।

ਮੁਲਜ਼ਮ ਨੂੰ ਪੁਲਿਸ ਦੀ ਵਰਦੀ ਅਤੇ ਹਥਿਆਰ ਉਸ ਦੇ ਇਕ ਹੋਰ ਸਾਥੀ ਨੇ ਮੁਹੱਈਆ ਕਰਵਾਏ ਸਨ। ਪੁਲਿਸ ਪੁੱਛਗਿੱਛ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਮੁਲਜ਼ਮ ਦੇ ਕਈ ਗੈਂਗਸਟਰਾਂ ਨਾਲ ਸਬੰਧ ਹਨ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)