<p><strong>ਲੁਧਿਆਣਾ&comma; 10 ਅਕਤੂਬਰ &vert;<&sol;strong> ਮਾਛੀਵਾੜਾ ਸਾਹਿਬ ਨੇੜਲੇ ਪਿੰਡ ਪੰਜੇਟਾ ਵਿਖੇ ਜੱਜ ਦੇ ਗੰਨਮੈਨ ਵੱਲੋਂ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਗੁਆਂਢੀ ਪਿਓ-ਪੁੱਤ &&num;8216&semi;ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ ਅਤੇ ਕਾਰ ਭੰਨਣ ਦੀ ਕੋਸ਼ਿਸ਼ ਕੀਤੀ ਗਈ। ਜ਼ਖਮੀ ਪਿਓ-ਪੁੱਤ ਨੂੰ ਸਿਵਲ ਹਸਪਤਾਲ ਸਮਰਾਲਾ ਵਿਖੇ ਦਾਖਲ ਕਰਵਾਇਆ ਗਿਆ। ਜ਼ਖ਼ਮੀਆਂ ਦੀ ਪਛਾਣ ਜਗਦੀਪ ਸਿੰਘ ਤੇ ਉਸ ਦੇ ਪੁੱਤਰ ਰਮਨਪ੍ਰੀਤ ਸਿੰਘ ਵਾਸੀ ਪੰਜੇਟਾ ਵਜੋਂ ਹੋਈ ਹੈ।<&sol;p>&NewLine;<p>ਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਪਵਿੱਤਰ ਸਿੰਘ ਉਸ ਦਾ ਗੁਆਂਢੀ ਹੈ। ਜੋ ਪੰਜਾਬ ਪੁਲਿਸ ਵਿਚ ਕਾਂਸਟੇਬਲ ਹੈ ਅਤੇ ਸਮਰਾਲਾ ਵਿਚ ਤਾਇਨਾਤ ਇੱਕ ਜੱਜ ਦਾ ਗੰਨਮੈਨ ਹੈ। ਰਮਨਪ੍ਰੀਤ ਅਨੁਸਾਰ ਉਹ ਆਪਣੇ ਦੋਸਤ ਨਾਲ ਮੋਟਰਸਾਈਕਲ &&num;8216&semi;ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਪਵਿਤਰ ਸਿੰਘ ਨੇ ਉਸ ਨੂੰ ਕਾਰ ਨਾਲ ਟੱਕਰ ਮਾਰ ਕੇ ਖੇਤਾਂ &&num;8216&semi;ਚ ਸੁੱਟ ਦਿੱਤਾ ਅਤੇ ਫਿਰ ਦੋ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਪਵਿਤਰ ਸਿੰਘ ਫਰਾਰ ਹੋ ਗਿਆ। ਜਦੋਂ ਉਹ ਖੇਤਾਂ &&num;8216&semi;ਚ ਆਪਣੇ ਪਿਤਾ ਜਗਦੀਪ ਸਿੰਘ ਕੋਲ ਗਿਆ ਤਾਂ ਉਸ ਦਾ ਪਿਤਾ ਉਸ ਨੂੰ ਹਸਪਤਾਲ ਲੈ ਕੇ ਜਾਣ ਲੱਗਾ ਤਾਂ ਰਸਤੇ &&num;8216&semi;ਚ ਪਵਿਤਰ ਸਿੰਘ ਨੇ ਉਨ੍ਹਾਂ &&num;8216&semi;ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ।<&sol;p>&NewLine;<p>ਦੋਸ਼ ਹੈ ਕਿ ਉਸ ਨੇ ਆਪਣੀ ਸਰਕਾਰੀ ਪਿਸਤੌਲ ਤੋਂ ਗੋਲੀ ਚਲਾਈ। ਉਸ ਨੂੰ ਦੋ ਗੋਲੀਆਂ ਲੱਗੀਆਂ। ਉਸ ਦੇ ਪਿਤਾ ਜਗਦੀਪ ਸਿੰਘ ਦੇ ਸਿਰ ਵਿਚ ਪਿਸਤੌਲ ਨਾਲ ਵਾਰ ਕੀਤਾ ਗਿਆ ਸੀ। ਜਦੋਂ ਉਨ੍ਹਾਂ ਪਵਿੱਤਰਾ ਕੋਲੋਂ ਪਿਸਤੌਲ ਖੋਹਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਫਿਰ ਗੋਲੀ ਚਲਾ ਦਿੱਤੀ। ਉਥੇ ਲੋਕ ਇਕੱਠੇ ਹੋ ਗਏ। ਜਿਸ ਤੋਂ ਬਾਅਦ ਦੋਸ਼ੀ ਫਰਾਰ ਹੋ ਗਿਆ। ਰਮਨਪ੍ਰੀਤ ਸਿੰਘ ਦੇ ਪਿਤਾ ਜਗਦੀਪ ਸਿੰਘ ਨੇ ਦੱਸਿਆ ਕਿ ਉਸ ਦੀ ਪਵਿੱਤਰ ਸਿੰਘ ਨਾਲ ਕੋਈ ਦੁਸ਼ਮਣੀ ਨਹੀਂ ਹੈ। ਅਜੇ ਤੱਕ ਇਹ ਨਹੀਂ ਪਤਾ ਕਿ ਉਸ ਨੇ ਗੋਲੀ ਕਿਉਂ ਚਲਾਈ।<&sol;p>&NewLine;<p>ਸਿਵਲ ਹਸਪਤਾਲ ਦੇ ਡਾਕਟਰ ਨਵਦੀਪ ਸਿੰਘ ਨੇ ਦੱਸਿਆ ਕਿ ਰਮਨਪ੍ਰੀਤ ਸਿੰਘ ਦੇ ਸਿਰ ਵਿਚ ਗੋਲੀ ਲੱਗੀ ਹੈ। ਉਸ ਦੇ ਪਿਤਾ ਜਗਦੀਪ ਸਿੰਘ ਦੇ ਸਿਰ ਵਿਚ ਸੱਟ ਲੱਗੀ ਹੈ। ਦੋਵੇਂ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਕੂੰਮਕਲਾਂ ਦੇ ਐਸਐਚਓ ਜਗਦੇਵ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਦੇ ਬਿਆਨ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;