ਕੀਰਤਪੁਰ ਸਾਹਿਬ ਪਹੁੰਚਿਆ ਬਾਦਲ ਪਰਿਵਾਰ, ਸਵ. ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਕੀਤੀਆਂ ਜਲ ਪ੍ਰਵਾਹ

0
1672

ਕੀਰਤਪੁਰ ਸਾਹਿਬ| ਪੰਥ ਰਤਨ, ਫਖਰ-ਏ-ਕੌਮ, ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸਵ. ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਸੁਖਬੀਰ ਬਾਦਲ ਤੇ ਪਰਿਵਾਰਕ ਮੈਂਬਰ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਪਹੁੰਚ ਗਏ ਹਨ। ਸੁਖਬੀਰ ਬਾਦਲ ਤੇ ਪਰਿਵਾਰਕ ਮੈਂਬਰ ਮੈਂਬਰਾਂ ਵਲੋਂ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਨੂੰ ਜਲ ਪ੍ਰਵਾਹ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਇਹ ਜਾਣਕਾਰੀ ਦਿੱਤੀ ਸੀ ਕਿ ਸਵ. ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਦੀਆਂ ਅਸਥੀਆਂ 3 ਮਈ ਨੂੰ ਸ੍ਰੀ ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਪਤਾਲਪੁਰੀ ਸਾਹਿਬ ਲਾਗੇ ਸਤਲੁਜ ਦਰਿਆ ’ਤੇ ਬਣੇ ਅਸਥਘਾਟ ਤੋਂ ਜਲ ਪ੍ਰਵਾਹ ਕੀਤੀਆਂ ਜਾਣਗੀਆਂ।

ਦੂਜੇ ਪਾਸੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਸਵ. ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪ੍ਰਸ਼ਾਸਨ ਵੱਲੋਂ ਪ੍ਰਬੰਧ ਕੀਤੇ ਗਏ ਸਨ।