<p>ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ਨਸ਼ਾ ਮੁਕਤੀ ਦੀ ਪ੍ਰਮੁੱਖ ਪਹਿਲ &OpenCurlyQuote;ਯੁੱਧ ਨਸ਼ਿਆਂ ਵਿਰੁੱਧ’ ਨੂੰ ਪਿੰਡ ਪੱਧਰ &OpenCurlyQuote;ਤੇ ਖ਼ਾਸ ਤੌਰ &OpenCurlyQuote;ਤੇ ਨਿਯੁਕਤ ਕੀਤੇ ਗਏ ਈ-ਰਿਕਸ਼ਿਆਂ ਰਾਹੀਂ ਵੱਡਾ ਬਲ ਮਿਲ ਰਿਹਾ ਹੈ। ਇਹ ਈ-ਰਿਕਸ਼ੇ ਪੰਜਾਬ ਦੀਆਂ 86 ਵਿਧਾਨ ਸਭਾ ਹਲਕਿਆਂ ਵਿੱਚ ਚੱਲ ਰਹੇ ਹਨ ਅਤੇ ਲੋਕਾਂ &OpenCurlyQuote;ਚ ਨਸ਼ਿਆਂ ਵਿਰੋਧੀ ਜਾਗਰੂਕਤਾ ਲਈ ਇੱਕ ਪਾਇਲਟ ਪ੍ਰੋਜੈਕਟ ਦਾ ਹਿੱਸਾ ਹਨ।<&sol;p>&NewLine;<p>ਇਸ ਅਭਿਆਨ ਤਹਿਤ ਪਾਇਲਟ ਪ੍ਰੋਜੈਕਟ ਲਈ ਰਾਜ ਦੇ 23 ਜ਼ਿਲ੍ਹਿਆਂ ਵਿੱਚੋਂ ਹਰ ਜ਼ਿਲ੍ਹੇ ਤੋਂ ਇੱਕ ਵਿਧਾਨ ਸਭਾ ਹਲਕਾ ਚੁਣਿਆ ਗਿਆ ਹੈ। ਇਨ੍ਹਾਂ ਹਲਕਿਆਂ ਵਿੱਚ ਇੱਕ ਈ-ਰਿਕਸ਼ਾ&comma; ਜੋ 40 ਪਿੰਡਾਂ ਨੂੰ ਕਵਰ ਕਰਦਾ ਹੈ&comma; ਚਲਾਇਆ ਗਿਆ ਹੈ ਤਾਂ ਜੋ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਨਸ਼ਾ ਤਸਕਰਾਂ ਤੇ ਡੀ-ਐਡਿਕਸ਼ਨ ਦੀ ਲੋੜ ਵਾਲੇ ਲੋਕਾਂ ਬਾਰੇ ਗੁਪਤ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ। ਪਹਿਲਾਂ ਹੀ ਇਹ ਈ-ਰਿਕਸ਼ਾ ਪਹਿਲ ਰਾਜ ਭਰ ਵਿੱਚ 3&comma;440 ਪਿੰਡਾਂ ਤੱਕ ਪਹੁੰਚ ਕਰ ਚੁੱਕੀ ਹੈ&comma; ਜੋ ਪੰਜਾਬ ਦੇ ਕੁੱਲ ਪਿੰਡਾਂ ਦਾ ਲਗਭਗ ਇੱਕ ਤਿਹਾਈ ਹੈ।<&sol;p>&NewLine;<p>ਈ-ਰਿਕਸ਼ੇ ਉਹਨਾਂ ਲੋਕਾਂ ਤੱਕ ਵੀ ਨਸ਼ਾ ਵਿਰੋਧੀ ਜਾਗਰੂਕਤਾ ਦਾ ਸੁਨੇਹਾ ਪਹੁੰਚਾ ਰਹੇ ਹਨ&comma; ਜਿਨ੍ਹਾਂ ਤੱਕ ਆਮ ਤੌਰ &OpenCurlyQuote;ਤੇ ਪਹੁੰਚ ਕਰਨੀ ਆਸਾਨ ਨਹੀਂ। ਇਹ ਈ-ਰਿਕਸ਼ਾ ਪਿੰਡ-ਪਿੰਡ ਜਾ ਕੇ ਨਸ਼ੇ ਦੇ ਹਾਨੀਕਾਰਕ ਪ੍ਰਭਾਵਾਂ ਅਤੇ ਪੁਨਰਵਾਸ ਦੇ ਤਰੀਕਿਆਂ ਬਾਰੇ ਜਾਗਰੂਕਤਾ ਫੈਲਾ ਰਹੇ ਹਨ।<&sol;p>&NewLine;<p>ਇਹ ਪਹਿਲ ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਲੜਾਈ ਵਿੱਚ ਸਥਾਨਕ ਲੋਕਾਂ ਨੂੰ ਸ਼ਾਮਲ ਕਰਨ ਦੀ ਵੱਡੀ ਯੋਜਨਾ ਦਾ ਹਿੱਸਾ ਹੈ। ਪਿੰਡ ਪੱਧਰ &OpenCurlyQuote;ਤੇ ਬਣਾਈਆਂ ਗਈਆਂ ਵਿਲੇਜ ਡਿਫੈਂਸ ਕਮੇਟੀਆਂ &lpar;ਵੀਡੀਸੀ&rpar; ਇਸ ਅਭਿਆਨ ਦੀ ਪ੍ਰਭਾਵਸ਼ੀਲਤਾ &OpenCurlyQuote;ਤੇ ਨਿਗਰਾਨੀ ਰੱਖਣ ਅਤੇ ਸਰਕਾਰ ਨੂੰ ਫੀਡਬੈਕ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ।<&sol;p>&NewLine;<p>ਕਈ ਜ਼ਿਲ੍ਹਿਆਂ ਤੋਂ ਮਿਲੇ ਫੀਡਬੈਕ ਅਨੁਸਾਰ&comma; ਈ-ਰਿਕਸ਼ਿਆਂ ਦੀ ਤਾਇਨਾਤੀ ਤੋਂ ਬਾਅਦ ਵਿਲੇਜ ਡਿਫੈਂਸ ਕਮੇਟੀ &lpar;ਵੀਡੀਸੀ&rpar; ਮੈਂਬਰਾਂ ਨੇ ਸਕਾਰਾਤਮਕ ਪ੍ਰਤੀਕਿਰਿਆਵਾਂ ਦਿੱਤੀਆਂ ਹਨ। ਕਮੇਟੀ ਮੈਂਬਰਾਂ ਅਨੁਸਾਰ ਜਾਗਰੂਕਤਾ ਪ੍ਰੋਗਰਾਮਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧੀ ਹੈ&comma; ਪਿੰਡ ਪੱਧਰ ਦੀਆਂ ਮੀਟਿੰਗਾਂ ਵਿੱਚ ਵਧੇਰੇ ਲੋਕ ਸ਼ਾਮਲ ਹੋ ਰਹੇ ਹਨ ਅਤੇ ਨਸ਼ੇ ਨਾਲ ਜੁੜੇ ਮਸਲਿਆਂ &OpenCurlyQuote;ਤੇ ਪਿੰਡ ਵਾਸੀਆਂ ਅਤੇ ਸਥਾਨਕ ਅਧਿਕਾਰੀਆਂ ਵਿਚਕਾਰ ਸੰਵਾਦ ਬਿਹਤਰ ਹੋਇਆ ਹੈ।<&sol;p>&NewLine;<p>ਜੂਨ ਮਹੀਨੇ ਦੀਆਂ ਸਮੀਖਿਆ ਮੀਟਿੰਗਾਂ ਦਾ ਦੌਰ ਜਾਰੀ<&sol;p>&NewLine;<p>ਇਸ ਫੀਡਬੈਕ &OpenCurlyQuote;ਤੇ ਜੂਨ ਮਹੀਨੇ ਦੌਰਾਨ ਆਯੋਜਿਤ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿੱਚ ਵਿਆਪਕ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਨਿਰਧਾਰਤ ਸਮੀਖਿਆ ਪ੍ਰਣਾਲੀ ਅਨੁਸਾਰ ਜੂਨ ਦੇ ਪਹਿਲੇ ਹਫ਼ਤੇ ਵਿੱਚ ਵਿਧਾਨ ਸਭਾ ਪੱਧਰ ਦੀਆਂ ਮੀਟਿੰਗਾਂ ਹੋ ਰਹੀਆਂ ਹਨ&semi; ਜਿਨ੍ਹਾਂ ਵਿੱਚ ਸਬੰਧਤ ਵਿਧਾਇਕ&comma; ਐਸਡੀਐਮ&comma; ਡੀਐਸਪੀ&comma; ਐਸਐਚਓ&comma; ਵਿਲੇਜ ਡਿਫੈਂਸ ਕਮੇਟੀ &lpar;ਵੀਡੀਸੀ&rpar; ਕਨਵੀਨਰ ਅਤੇ ਕਾਰਜਕਾਰੀ ਪ੍ਰਧਾਨ ਸ਼ਾਮਲ ਹੁੰਦੇ ਹਨ। ਕਾਰਜਕਾਰੀ ਪ੍ਰਧਾਨ ਅਤੇ ਵਿਲੇਜ ਡਿਫੈਂਸ ਕਮੇਟੀ &lpar;ਵੀਡੀਸੀ&rpar; ਕਨਵੀਨਰਾਂ ਤੋਂ ਫੀਡਬੈਕ ਲਿਆ ਜਾ ਰਿਹਾ ਹੈ।<&sol;p>&NewLine;<p>ਇਸ ਤੋਂ ਬਾਅਦ ਜੂਨ ਦੇ ਦੂਜੇ ਹਫ਼ਤੇ ਵਿੱਚ ਵੀਡੀਸੀ ਮੀਟਿੰਗਾਂ ਹੋਣਗੀਆਂ&comma; ਜਿਨ੍ਹਾਂ ਵਿੱਚ ਬਲਾਕ ਕੋਆਰਡੀਨੇਟਰ&comma; ਵੀਡੀਸੀ ਕਨਵੀਨਰ&comma; ਵੀਡੀਸੀ ਕਾਰਜਕਾਰੀ ਪ੍ਰਧਾਨ ਅਤੇ ਵੀਡੀਸੀ ਮੈਂਬਰ ਸ਼ਾਮਲ ਹੋਣਗੇ। ਇਸ ਵਿੱਚ ਪ੍ਰਾਪਤ ਸ਼ਿਕਾਇਤਾਂ &OpenCurlyQuote;ਤੇ ਕੀਤੀ ਗਈ ਕਾਰਵਾਈ ਦੀ ਸਮੀਖਿਆ&comma; ਨਵੀਆਂ ਸ਼ਿਕਾਇਤਾਂ ਦਾ ਮੁਲਾਂਕਣ ਅਤੇ ਪਿੰਡ ਪੱਧਰ &OpenCurlyQuote;ਤੇ &OpenCurlyQuote;ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਦੀ ਸਮੁੱਚੀ ਪ੍ਰਗਤੀ ਦੀ ਸਮੀਖਿਆ ਕੀਤੀ ਜਾਵੇਗੀ।<&sol;p>&NewLine;<p>ਜੂਨ ਦੇ ਤੀਜੇ ਹਫ਼ਤੇ ਵਿੱਚ ਮੰਤਰੀਆਂ&comma; ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਅਗਵਾਈ ਹੇਠ ਮੀਟਿੰਗ ਹੋਵੇਗੀ&comma; ਜਿਸ ਵਿੱਚ ਦਰਜ ਸ਼ਿਕਾਇਤਾਂ ਦੀ ਸਥਿਤੀ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਵਿਧਾਨ ਸਭਾ ਤੇ ਬਲਾਕ ਕੋਆਰਡੀਨੇਟਰਾਂ ਤੋਂ ਫੀਡਬੈਕ ਲਈ ਜਾਵੇਗੀ। ਆਖਰੀ ਹਫ਼ਤੇ ਵਿੱਚ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ &OpenCurlyQuote;ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਦੀ ਪ੍ਰਗਤੀ ਦੀ ਸਮੀਖਿਆ ਕਰਨਗੇ&comma; ਲੰਬਿਤ ਸ਼ਿਕਾਇਤਾਂ ਦੀ ਸਥਿਤੀ ਦਾ ਜਾਇਜ਼ਾ ਲੈਣਗੇ ਅਤੇ ਭਵਿੱਖ ਦੀ ਕਾਰਜਯੋਜਨਾ ਬਾਰੇ ਦੱਸਣਗੇ।<&sol;p>&NewLine;<p>ਇਹ ਸੁਚਾਰੂ ਸਮੀਖਿਆ ਪ੍ਰਕਿਰਿਆ ਨਸ਼ਾ ਵਿਰੋਧੀ ਪਹਿਲਕਦਮੀਆਂ ਵਿੱਚ ਮਾਨ ਸਰਕਾਰ ਦੀ ਜਵਾਬਦੇਹੀ ਅਤੇ ਲਗਾਤਾਰ ਨਿਗਰਾਨੀ &OpenCurlyQuote;ਤੇ ਜ਼ੋਰ ਨੂੰ ਦਰਸਾਉਂਦੀ ਹੈ। ਇਹ ਬੈਠਕਾਂ ਵੀਡੀਸੀ ਕਨਵੀਨਰਾਂ&comma; ਕਾਰਜਕਾਰੀ ਪ੍ਰਧਾਨਾਂ&comma; ਬਲਾਕ ਕੋਆਰਡੀਨੇਟਰਾਂ ਅਤੇ ਪ੍ਰਤੀਨਿਧੀਆਂ ਤੋਂ ਫੀਡਬੈਕ ਲੈਣ ਦੇ ਨਾਲ-ਨਾਲ ਅਭਿਆਨ ਤਹਿਤ ਕੀਤੀਆਂ ਗਈਆਂ ਵੱਖ-ਵੱਖ ਪਹਿਲਕਦਮੀਆਂ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਕਰਨ ਦੇ ਉਦੇਸ਼ ਨਾਲ ਆਯੋਜਿਤ ਕੀਤੀਆਂ ਜਾ ਰਹੀਆਂ ਹਨ।<&sol;p>&NewLine;<p>ਸਿਹਤ ਮੰਤਰੀ ਡਾ&period; ਬਲਬੀਰ ਸਿੰਘ ਨੇ ਕਿਹਾ&comma;&OpenCurlyDoubleQuote;ਈ-ਰਿਕਸ਼ਾ ਅਭਿਆਨ ਮਾਨ ਸਰਕਾਰ ਦੀਆਂ ਉਪਲੱਬਧੀਆਂ ਵਿੱਚ ਇੱਕ ਹੋਰ ਵੱਡਾ ਮੀਲ ਪੱਥਰ ਹੈ। ਲੋਕਾਂ ਤੋਂ ਸੁਰੱਖਿਅਤ ਅਤੇ ਗੁਪਤ ਤਰੀਕੇ ਨਾਲ ਜਾਣਕਾਰੀ ਇਕੱਠੀ ਕਰਨ ਦੇ ਨਾਲ-ਨਾਲ&comma; ਇਹ ਈ-ਰਿਕਸ਼ੇ ਨਸ਼ੇ ਦੇ ਸਮਾਜਿਕ ਅਤੇ ਆਰਥਿਕ ਪ੍ਰਭਾਵਾਂ ਅਤੇ ਇਸ ਤੋਂ ਛੁਟਕਾਰਾ ਪਾਉਣ ਦੇ ਤਰੀਕਿਆਂ &OpenCurlyQuote;ਤੇ ਲੋਕਾਂ ਨਾਲ ਗੱਲਬਾਤ ਸ਼ੁਰੂ ਕਰਨ ਵਿੱਚ ਮਦਦ ਕਰ ਰਹੇ ਹਨ। ਸਥਾਨਕ ਨਿਵਾਸੀਆਂ ਨੇ ਇਨ੍ਹਾਂ ਮੋਬਾਈਲ ਯੂਨਿਟਾਂ ਰਾਹੀਂ ਕੀਤੇ ਗਏ ਆਉਟਰੀਚ ਪ੍ਰੋਗਰਾਮਾਂ ਵਿੱਚ ਗਹਿਰੀ ਦਿਲਚਸਪੀ ਦਿਖਾਈ ਹੈ&comma; ਜਿਸ ਨਾਲ ਸਰਕਾਰ ਦੀ &OpenCurlyQuote;ਯੁੱਧ ਨਸ਼ਿਆਂ ਵਿਰੁੱਧ’ ਪਹਿਲ ਇੱਕ ਜਨ ਅੰਦੋਲਨ ਬਣ ਗਈ ਹੈ।”<&sol;p>&NewLine;<p>ਭਗਵੰਤ ਮਾਨ ਸਰਕਾਰ ਦਾ ਮੰਨਣਾ ਹੈ ਕਿ ਨਸ਼ੇ ਦੇ ਖ਼ਿਲਾਫ਼ ਲੜਾਈ ਸਿਰਫ਼ ਕਾਰਵਾਈ ਨਾਲ ਨਹੀਂ ਜਿੱਤੀ ਜਾ ਸਕਦੀ&comma; ਇਸ ਲਈ ਸਮਾਜ ਦੀ ਸਰਗਰਮ ਭਾਗੀਦਾਰੀ ਜ਼ਰੂਰੀ ਹੈ।<&sol;p>&NewLine;<p>ਜਾਗਰੂਕਤਾ&comma; ਲੋਕਾਂ ਦੀ ਭਾਗੀਦਾਰੀ ਅਤੇ ਸਥਾਨਕ ਪੱਧਰ &OpenCurlyQuote;ਤੇ ਜਵਾਬਦੇਹੀ ਇਸ ਪ੍ਰੋਗਰਾਮ ਦੀਆਂ ਮੁੱਖ ਵਿਸ਼ੇਸ਼ਤਾਵਾਂ ਹਨ&comma; ਇਸ ਲਈ ਈ-ਰਿਕਸ਼ਾ ਪਹਿਲ ਨੂੰ ਨਸ਼ੇ ਦੇ ਖ਼ਿਲਾਫ਼ ਲੜਾਈ ਵਿੱਚ ਇੱਕ ਕਾਰਗਰ ਕਦਮ ਮੰਨਿਆ ਜਾ ਰਿਹਾ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;