ਮਾਨ ਸਰਕਾਰ ਦਾ ਵੱਡਾ ਫੈਸਲਾ : 3 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਪੜ੍ਹੋ ਵਜ੍ਹਾ

0
1558

ਫਤਿਹਗੜ੍ਹ ਸਾਹਿਬ, 25 ਦਸੰਬਰ | ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸ਼ਹੀਦੀ ਸਭਾ ਨੂੰ ਮੁੱਖ ਰੱਖਦੇ ਹੋਏ 3 ਦਿਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਇਹ ਹੁਕਮ ਸ੍ਰੀ ਫਤਿਹਗੜ੍ਹ ਸਾਹਿਬ ‘ਚ ਲਾਗੂ ਹੋਣਗੇ।

ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਦੇ 3 ਕਿਲੋਮੀਟਰ ਦਾਇਰੇ ‘ਚ ਹੋਟਲਾਂ ਵਿਚ ਸ਼ਰਾਬ ਨਹੀਂ ਪਰੋਸੀ ਜਾਵੇਗੀ। 3 ਦਿਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ। 26 ਤੋਂ 28 ਦਸੰਬਰ ਤੱਕ ਠੇਕੇ ਬੰਦ ਰਹਿਣਗੇ। ਸ਼ਹੀਦੀ ਸਭਾ ਕਰਕੇ ਸਰਕਾਰ ਨੇ ਫੈਸਲਾ ਲਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਹੁਕਮ ਜਾਰੀ ਕੀਤੇ ਹਨ। ਇਸ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੇ ਬਕਾਇਦਾ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਜੇਕਰ ਕਿਸੇ ਵਲੋਂ ਇਨ੍ਹਾਂ ਹੁਕਮਾਂ ਦੀ ਉਲੰਘਣਾ ਕੀਤੀ ਗਈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

News18