ਚੰਡੀਗੜ੍ਹ। ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਲੰਬੇ ਸਮੇਂ ‘ਤੇ ਮੁਸ਼ਤਰਕਾ ਮਾਲਕੀਅਤ ਹੱਕਾਂ ਵਾਲੀਆਂ ਸ਼ਾਮਲਾਤ ਜ਼ਮੀਨਾਂ ਕਿਸਾਨਾਂ ਅਤੇ ਮਜ਼ਦੂਰਾਂ ਕੋਲੋਂ ਜਬਰੀ ਖੋਹ ਕੇ ਪੰਚਾਇਤਾਂ ਨੂੰ ਦੇਣਾ ਸੂਬੇ ਦੇ ਲੋਕਾਂ ਨਾਲ ਵੱਡਾ ਧੱਕਾ ਅਤੇ ਅਨਿਆਂ ਹੈ।
ਅੱਜ ਇਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਲੋਕਾਂ ਕੋਲੋਂ ਖਾਲੀ ਕਰਵਾ ਕੇ ਸ਼ਾਮਲਾਤਾਂ ਨੂੰ ਅਚਾਨਕ ਪੰਚਾਇਤ ਵਿਭਾਗ ਨੂੰ ਵਾਪਿਸ ਕਰਨ ਵਾਲੀ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਗੈਰ-ਸੰਵਧਾਨਿਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਅਜਿਹਾ ਫ਼ੈਸਲਾ ਸੂਬੇ ਅੰਦਰ ਉੱਥਲ-ਪੁੱਛਲ ਵਾਲਾ ਮਾਹੌਲ ਪੈਦਾ ਕਰੇਗਾ। ਅਕਾਲੀ ਆਗੂ ਨੇ ਕਿਹਾ ਕਿ ਬੇਸਮਝੀ ਵਿੱਚ ਰਾਜ ਸਰਕਾਰ ਵੱਲੋਂ ਲਿਆ ਗਿਆ ਇਹ ਫ਼ੈਸਲਾ ਜਿੱਥੇ ਪੰਜਾਬ ਦੇ ਲੋਕਾਂ ਨੂੰ ਅਦਾਲਤਾਂ ਅਤੇ ਕਾਨੂੰਨਦਾਨਾਂ ਦੇ ਚੱਕਰਾਂ ‘ਚ ਫਸਾਏਗਾ, ਉੱਥੇ ਹੀ ਸੂਬੇ ਅੰਦਰ ਲੜ੍ਹਾਈ-ਝਗੜ੍ਹਿਆਂ ਵਾਲੇ ਮਾਹੌਲ ਨੂੰ ਹੋਰ ਉਤਸ਼ਾਹਿਤ ਕਰੇਗਾ।ਇਸ ਸਮੇਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸੂਬੇ ਅੰਦਰ ਪਹਿਲਾਂ ਤੋਂ ਹੀ ਕਾਨੂੰਨ ਵਿਵਸਥਾ ਅਤੇ ਕਾਨੂੰਨ ਪ੍ਰਬੰਧਨ ਦੀ ਹਾਲਤ ਤਰਸ਼ਯੋਗ ਹੈ, ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਅੰਦਰ ਆਰਜਕਤਾ ਅਤੇ ਅਨਿਸ਼ਚਿਤਤਾ ਦਾ ਮਾਹੌਲ ਨੂੰ ਹੋਰ ਹੁਲਾਰਾ ਮਿਲੇਗਾ।
ਸਾਬਕਾ ਐਮਪੀ ਨੇ ਦਲਿਤ ਭਾਈਚਾਰੇ ਲਈ ਪੰਚਾਇਤਾਂ ਵੱਲੋਂ 25% ਰੱਖੀਆਂ ਰਾਖਵੀਆਂ ਜ਼ਮੀਨਾਂ ਦਾ ਮੁੱਦਾ ਵੀ ਉਠਾਇਆ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਨੂੰ ਇਸ ਪ੍ਰਤੀ ਤੁਰੰਤ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਦਲਿਤ ਭਾਈਚਾਰੇ ਦੇ ਹਿੱਸੇ ਦੀ ਜ਼ਮੀਨ ਕੁੱਝ ਰਸੂਖਦਾਰਾਂ ਵੱਲੋਂ ਪੈਸੇ ਦੇ ਜ਼ੋਰ ‘ਤੇ ਖਰੀਦ ਲਈ ਗਈ ਹੈ, ਜੋ ਇੱਕ ਗੈਰ-ਸੰਵਿਧਾਨਿਕ ਹੈ। ਉਨ੍ਹਾਂ ਆਖਿਆ ਕਿ ਇਸ ਸੰਬੰਧੀ ਪੰਜਾਬ ਸਰਕਾਰ ਜਾਂਚ ਕਰਵਾ ਕੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਦਿਆਂ ਜ਼ਮੀਨਾਂ ਦੇ ਹੱਕ ਦਲਿਤ ਨੂੰ ਮੁਹੱਈਆ ਕਰਵਾਏ
ਉਹਨਾਂ ਕਿਹਾ ਕਿ ਪਹਿਲਾਂ ਕਾਂਗਰਸ ਪਾਰਟੀ ਆਪਣੀਆਂ ਸਿਆਸੀ ਰੋਟੀਆਂ ਸੇਕਦੀ ਰਹੀ ਹੈ ਤੇ ਹੁਣ ਆਪ ਸਰਕਾਰ ਵੀ ਇਹੋ ਕੁਝ ਕਰ ਰਹੀ ਹੈ। ਉਹਨਾਂ ਇਹ ਵੀ ਕਿਹਾ ਕਿ ਪੰਜਾਬ ਵਿਚ ਅਰਾਜਕਤਾ ਦਾ ਮਾਹੌਲ ਹੈ, ਲੋਕ ਭੈਅਭੀਤ ਹਨ ਤੇ ਡਰੇ ਹੋਏ ਹਨ। ਉਹਨਾਂ ਕਿਹਾ ਕਿ ਰੋਮ ਸੜ ਰਿਹਾ ਹੈ ਤੇ ਨੀਰੋ ਬੰਸਰੀ ਵਜਾ ਰਿਹਾ ਹੈ। ਪੰਜਾਬ ਵਿਚ ਡਕੈਤੀਆਂ, ਫਿਰੌਤੀਆਂ ਤੇ ਕਤਲੋਗਾਰਤ ਚਿੰਤਾ ਦਾ ਵਿਸ਼ਾ ਬਣੀ ਹੋਈਹੈ। ਉਹਨਾਂ ਕਿਹਾ ਕਿ ਲੋਕਾਂ ਦਾ ਜਿਉਣਾ ਦੁਭਰ ਹੋਇਆ ਪਿਆ ਹੈ।
ਮਾਲਕੀ ਹੱਕਾਂ ਵਾਲੀਆਂ ਸ਼ਾਮਲਾਤ ਜ਼ਮੀਨਾਂ ਕਿਸਾਨਾਂ-ਮਜ਼ਦੂਰਾਂ ਤੋਂ ਖੋਹ ਕੇ ਪੰਚਾਇਤਾਂ ਨੂੰ ਦੇਣਾ ਸਰਕਾਰ ਦਾ ਵੱਡਾ ਧੱਕਾ : ਪ੍ਰੋ. ਚੰਦੂਮਾਜਰਾ
Related Post