ਅੰਮ੍ਰਿਤਸਰ| ਅਕਾਲ ਤਖਤ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸਾਬਕਾ ਜਥੇਦਾਰ ਨੇ ਕਿਹਾ ਕਿ ਮੈਂ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਜਦੋਂ ਮੇਰੇ ਉਤੇ ਸਿਆਸੀ ਦਬਾਅ ਵਧਿਆ ਤਾਂ ਮੈਂ ਅਹੁਦਾ ਛੱਡ ਦੇਵਾਂਗਾ। ਮੈਨੂੰ ਲੱਗ ਰਿਹਾ ਸੀ ਕਿ ਮੇਰੇ ਉਤੇ ਸਿਆਸੀ ਦਬਾਅ ਵਧ ਰਿਹਾ ਹੈ। ਇਸ ਕਰਕੇ ਮੈਂ ਇਹ ਅਹੁਦਾ ਛੱਡ ਦਿੱਤਾ ਹੈ।
ਇਸ ਮੌਕੇ ਉਨ੍ਹਾਂ ਅਕਾਲੀ ਦਲ ਦੇ ਸੀਨੀਅਰ ਲੀਡਰ ਵਿਰਸਾ ਸਿੰਘ ਵਲਟੋਹਾ ਉਤੇ ਵੀ ਨਿਸ਼ਾਨਾ ਸਾਧਿਆ, ਸਾਬਕਾ ਜਥੇਦਾਰ ਨੇ ਕਿਹਾ ਕਿ ਜੇਕਰ ਵਲਟੋਹਾ ਸਾਬ੍ਹ ਜ਼ਿਆਦਾ ਹਿੰਮਤ ਵਾਲੇ ਹਨ ਤਾਂ ਉਹ ਬਣ ਜਾਣ ਜਥੇਦਾਰ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ n ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)