<p><strong>ਚੰਡੀਗੜ੍ਹ&comma; 27 ਫਰਵਰੀ &vert;<&sol;strong> ਆਮ ਆਦਮੀ ਪਾਰਟੀ &lpar;ਆਪ&rpar; ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁਖਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਵੱਲੋਂ ਬਰੀ ਕੀਤੇ ਜਾਣ ਦੇ ਫੈਸਲੇ &&num;8216&semi;ਤੇ ਕਿਹਾ ਕਿ ਅੱਜ ਦਾ ਦਿਨ ਭਾਰਤੀ ਲੋਕਤੰਤਰ ਦੇ ਇਤਿਹਾਸ ਵਿੱਚ &&num;8216&semi;ਸੱਚਾਈ ਅਤੇ ਇਮਾਨਦਾਰੀ&&num;8217&semi; ਦੀ ਸਭ ਤੋਂ ਵੱਡੀ ਜਿੱਤ ਵਜੋਂ ਦਰਜ ਹੋਵੇਗਾ।<&sol;p>&NewLine;<p>ਮੰਤਰੀ ਬੈਂਸ ਨੇ ਭਾਜਪਾ &&num;8216&semi;ਤੇ ਹਮਲਾ ਬੋਲਦਿਆਂ ਕਿਹਾ ਕਿ ਆਪ ਆਗੂਆਂ ਨੂੰ ਅਦਾਲਤ ਵੱਲੋਂ ਬਰੀ ਕੀਤਾ ਜਾਣਾ ਇਸ ਗੱਲ ਦਾ ਸਬੂਤ ਹੈ ਕਿ ਜਾਂਚ ਏਜੰਸੀਆਂ ਕੋਲ ਕੋਈ ਠੋਸ ਆਧਾਰ ਨਹੀਂ ਸੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ 100 ਕਰੋੜ ਦੇ ਫਰਜ਼ੀ ਘੁਟਾਲੇ ਦਾ ਸ਼ੋਰ ਮਚਾਇਆ&comma; ਪਰ ਜ਼ਮੀਨੀ ਪੱਧਰ &&num;8216&semi;ਤੇ ਇੱਕ ਚਵੰਨੀ ਵੀ ਬਰਾਮਦ ਨਹੀਂ ਹੋਈ। ਇਹ ਸਪੱਸ਼ਟ ਹੋ ਗਿਆ ਹੈ ਕਿ ਪੂਰਾ ਕੇਸ ਸਿਰਫ਼ ਅਰਵਿੰਦ ਕੇਜਰੀਵਾਲ ਦੀ ਵਧਦੀ ਲੋਕਪ੍ਰਿਯਤਾ ਨੂੰ ਰੋਕਣ ਲਈ ਬੁਣੀ ਗਈ ਇੱਕ ਘਟੀਆ ਸਿਆਸੀ ਸਾਜ਼ਿਸ਼ ਸੀ। ਜਾਂਚ ਏਜੰਸੀਆਂ ਦੀ ਵਰਤੋਂ ਸਿਆਸੀ ਹਥਿਆਰ ਵਜੋਂ ਕੀਤੀ ਗਈ&comma; ਜੋ ਅੱਜ ਬੁਰੀ ਤਰ੍ਹਾਂ ਫੇਲ੍ਹ ਹੋ ਗਈ ਹੈ।<&sol;p>&NewLine;<p>ਕੇਂਦਰ ਦੀ ਭਾਜਪਾ ਸਰਕਾਰ ਦੀ ਕਾਰਜਪ੍ਰਣਾਲੀ &&num;8216&semi;ਤੇ ਤਿੱਖਾ ਹਮਲਾ ਬੋਲਦਿਆਂ ਬੈਂਸ ਨੇ ਕਿਹਾ ਕਿ ਕੇਂਦਰ ਦੀ ਸ਼ਹਿ &&num;8216&semi;ਤੇ ਮਨੀਸ਼ ਸਿਸੋਦੀਆ ਨੂੰ ਦੋ ਸਾਲ ਅਤੇ ਅਰਵਿੰਦ ਕੇਜਰੀਵਾਲ ਨੂੰ ਛੇ ਮਹੀਨੇ ਤੱਕ ਸਲਾਖਾਂ ਪਿੱਛੇ ਰੱਖਿਆ ਗਿਆ। ਇਨ੍ਹਾਂ ਲੋਕਾਂ ਨੇ ਇਹ ਵੀ ਨਹੀਂ ਸੋਚਿਆ ਕਿ ਮਨੀਸ਼ ਸਿਸੋਦੀਆ ਦੀ ਪਤਨੀ ਗੰਭੀਰ ਬੀਮਾਰੀ ਨਾਲ ਜੂਝ ਰਹੀ ਸੀ ਅਤੇ ਅਰਵਿੰਦ ਕੇਜਰੀਵਾਲ ਸ਼ੂਗਰ ਦੇ ਮਰੀਜ਼ ਹਨ। ਰਾਜਨੀਤੀ ਆਪਣੀ ਜਗ੍ਹਾ ਹੈ&comma; ਪਰ ਵਿਰੋਧੀਆਂ ਨੇ ਅਣਮਨੁੱਖਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਅੱਜ ਅਦਾਲਤ ਦੇ ਫੈਸਲੇ ਨੇ ਇਨ੍ਹਾਂ ਤਾਨਾਸ਼ਾਹੀ ਤਾਕਤਾਂ ਦੇ ਮੂੰਹ &&num;8216&semi;ਤੇ ਕਰਾਰਾ ਤਮਾਚਾ ਜੜਿਆ ਹੈ।<&sol;p>&NewLine;<p>ਮੰਤਰੀ ਬੈਂਸ ਨੇ ਕਿਹਾ ਕਿ ਪੂਰਾ ਦੇਸ਼ ਹੁਣ ਸਮਝ ਚੁੱਕਾ ਹੈ ਕਿ ਅਰਵਿੰਦ ਕੇਜਰੀਵਾਲ ਦੀ ਰਾਜਨੀਤੀ &&num;8216&semi;ਕੰਮ ਦੀ ਰਾਜਨੀਤੀ&&num;8217&semi; ਹੈ। ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਅਤੇ ਵਿਸ਼ਵ ਪੱਧਰੀ ਹਸਪਤਾਲਾਂ ਦੀ ਉਸਾਰੀ ਹੀ ਉਹ ਅਸਲੀ &&num;8216&semi;ਅਪਰਾਧ&&num;8217&semi; ਸੀ&comma; ਜਿਸ ਦੀ ਸਜ਼ਾ ਉਨ੍ਹਾਂ ਨੂੰ ਦੇਣ ਦੀ ਕੋਸ਼ਿਸ਼ ਕੀਤੀ ਗਈ&comma; ਪਰ ਗੁਰੂ ਸਾਹਿਬ ਦੀ ਕਿਰਪਾ ਸਦਕਾ ਸੱਚ ਦੀ ਜਿੱਤ ਹੋਈ।<&sol;p>&NewLine;<p>ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਵਿਰੋਧੀਆਂ ਨੂੰ ਚੇਤਾਵਨੀ ਦਿੰਦਿਆਂ ਹਰਜੋਤ ਬੈਂਸ ਨੇ ਕਿਹਾ ਕਿ ਇਹ ਫੈਸਲਾ ਆਉਣ ਵਾਲੇ ਸਮੇਂ ਲਈ ਇੱਕ ਸ਼ੁਭ ਸੰਕੇਤ ਹੈ। ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਸੀਂ 2022 ਦੇ ਆਪਣੇ ਹੀ ਰਿਕਾਰਡ ਨੂੰ ਧਵਸਤ ਕਰ ਦਿਆਂਗੇ। ਜਨਤਾ ਵਿਰੋਧੀਆਂ ਦੇ ਹਰ ਜ਼ੁਲਮ ਦਾ ਹਿਸਾਬ ਵੋਟ ਦੀ ਚੋਟ ਨਾਲ ਲਵੇਗੀ। ਉਨ੍ਹਾਂ ਕਿਹਾ ਕਿ 2029 ਵਿੱਚ ਦੇਸ਼ ਦੀ ਰਾਜਨੀਤੀ ਦੀ ਕਮਾਨ ਅਰਵਿੰਦ ਕੇਜਰੀਵਾਲ ਸੰਭਾਲਣਗੇ ਅਤੇ ਭਾਰਤ ਨੂੰ &&num;8216&semi;ਆਪ&&num;8217&semi; ਦੇ ਦਿੱਲੀ-ਪੰਜਾਬ ਮਾਡਲ ਦੀ ਤਰਜ਼ &&num;8216&semi;ਤੇ ਵਿਕਾਸ ਦੀਆਂ ਨਵੀਆਂ ਉਚਾਈਆਂ &&num;8216&semi;ਤੇ ਲੈ ਕੇ ਜਾਣਗੇ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;