<p>ਆਮ ਆਦਮੀ ਪਾਰਟੀ &lpar;ਆਪ&rpar; ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ &lpar;ਭਾਜਪਾ&rpar; ਦੇ ਆਗੂਆਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਪ੍ਰਦੂਸ਼ਣ ਦੇ ਨਾਂ &&num;8216&semi;ਤੇ ਲਗਾਤਾਰ ਨਿਸ਼ਾਨਾ ਬਣਾਉਣ ਅਤੇ ਬਦਨਾਮ ਕਰਨ ਲਈ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਜੇ ਝੋਨੇ ਦੀ ਵਾਢੀ ਸ਼ੁਰੂ ਵੀ ਨਹੀਂ ਹੋਈ ਸੀ&comma; ਉਦੋਂ ਤੋਂ ਹੀ ਦਿੱਲੀ ਦੇ ਭਾਜਪਾ ਨੇਤਾਵਾਂ ਨੇ ਇੱਕੋ ਰਾਗ ਅਲਾਪਣਾ ਸ਼ੁਰੂ ਕਰ ਦਿੱਤਾ ਸੀ ਕਿ ਦਿੱਲੀ ਵਿੱਚ ਧੂੰਆਂ ਪੰਜਾਬ ਤੋਂ ਆ ਰਿਹਾ ਹੈ। ਦੀਵਾਲੀ ਉੱਤੇ ਦਿੱਲੀ ਵਿੱਚ ਬਣੇ ਗੈਸ ਚੈਂਬਰ ਵਰਗੇ ਹਾਲਾਤ ਅਤੇ ਆਪਣੀਆਂ ਪ੍ਰਸ਼ਾਸਨਿਕ ਨਾਕਾਮੀਆਂ ਨੂੰ ਛੁਪਾਉਣ ਲਈ ਭਾਜਪਾ ਆਗੂ ਹਰ ਰੋਜ਼ ਨਵੇਂ ਮਨਘੜਤ ਦੋਸ਼ ਲਗਾ ਰਹੇ ਹਨ।<&sol;p>&NewLine;<p>&nbsp&semi;<&sol;p>&NewLine;<p>ਭਾਜਪਾ ਆਗੂ ਕਪਿਲ ਮਿਸ਼ਰਾ ਦੇ ਬਿਆਨਾਂ &&num;8216&semi;ਤੇ ਪਲਟਵਾਰ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਰਾਤੋ-ਰਾਤ 1200 ਲੋਕਾਂ ਵੱਲੋਂ ਪਰਾਲੀ ਸਾੜਨ ਦਾ ਦਾਅਵਾ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਹਾਸੋਹੀਣਾ ਹੈ। ਜੇਕਰ ਕਪਿਲ ਮਿਸ਼ਰਾ ਦੇ ਦਾਅਵਿਆਂ ਵਿੱਚ ਕੋਈ ਸੱਚਾਈ ਹੈ&comma; ਤਾਂ ਉਨ੍ਹਾਂ ਨੂੰ ਆਪਣੇ ਹੀ ਆਗੂ ਮਨਜਿੰਦਰ ਸਿੰਘ ਸਿਰਸਾ ਤੋਂ ਜਵਾਬ ਮੰਗਣਾ ਚਾਹੀਦਾ ਹੈ&comma; ਜੋ ਕਈ ਦਿਨਾਂ ਤੋਂ ਪੰਜਾਬ ਤੋਂ ਧੂੰਆਂ ਆਉਣ ਦੀ ਬਿਆਨਬਾਜ਼ੀ ਕਰ ਰਹੇ ਸਨ। ਪੰਨੂ ਨੇ ਸਪੱਸ਼ਟ ਕੀਤਾ ਕਿ ਇਸ ਸਾਲ ਪੰਜਾਬ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ &&num;8216&semi;ਤੇ 90&percnt; ਤੱਕ ਕੰਟਰੋਲ ਹਾਸਲ ਕਰ ਲਿਆ ਹੈ&comma; ਜਦਕਿ ਪਿਛਲੇ ਸਾਲ 80&percnt; ਕਮੀ ਦਰਜ ਕੀਤੀ ਗਈ ਸੀ—ਜਿਸ ਦਾ ਸਬੂਤ ਖੁਦ ਸੰਸਦ ਦੇ ਅਧਿਕਾਰਤ ਰਿਕਾਰਡ ਵਿੱਚ ਦਰਜ ਕੇਂਦਰ ਸਰਕਾਰ ਦੇ ਜਵਾਬ ਵਿੱਚ ਮੌਜੂਦ ਹੈ।<&sol;p>&NewLine;<p>&nbsp&semi;<&sol;p>&NewLine;<p>ਭਾਜਪਾ ਦੀ ਕਿਸਾਨ-ਵਿਰੋਧੀ ਮਾਨਸਿਕਤਾ &&num;8216&semi;ਤੇ ਹਮਲਾ ਬੋਲਦਿਆਂ ਪੰਨੂ ਨੇ ਕਿਹਾ ਕਿ ਦਿੱਲੀ ਸਰਹੱਦਾਂ &&num;8216&semi;ਤੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਸ਼ਹੀਦ ਹੋਏ 750 ਦੇ ਕਰੀਬ ਕਿਸਾਨਾਂ ਬਾਰੇ ਭਾਜਪਾ ਨੇ ਅੱਜ ਤੱਕ ਕੋਈ ਜਵਾਬ ਨਹੀਂ ਦਿੱਤਾ। ਹਰ ਰੋਜ਼ ਕੋਈ ਨਾ ਕੋਈ ਭਾਜਪਾ ਆਗੂ ਆ ਕੇ ਪੰਜਾਬ ਦੇ ਮਿਹਨਤੀ ਕਿਸਾਨਾਂ ਨੂੰ ਬਦਨਾਮ ਕਰਨ ਦੀ ਨਾਕਾਮ ਕੋਸ਼ਿਸ਼ ਕਰਦਾ ਹੈ। ਪੰਜਾਬ ਨੇ ਲਗਭਗ ਮੁਕੰਮਲ ਤੌਰ &&num;8216&semi;ਤੇ ਪਰਾਲੀ ਸਾੜਨ ਦੀਆਂ ਘਟਨਾਵਾਂ &&num;8216&semi;ਤੇ ਨਕੇਲ ਪਾ ਲਈ ਹੈ&comma; ਇਸ ਲਈ ਭਾਜਪਾ ਨੂੰ ਝੂਠੀ ਬਿਆਨਬਾਜ਼ੀ ਬੰਦ ਕਰਕੇ ਆਪਣੀਆਂ ਨਾਕਾਮੀਆਂ ਵੱਲ ਧਿਆਨ ਦੇਣਾ ਚਾਹੀਦਾ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;