ਸਰਪੰਚੀ ਲਈ 2 ਕਰੋੜ ਦੀ ਬੋਲੀ ਦੇਣ ਵਾਲੇ ਭਾਜਪਾ ਆਗੂ ਨੇ ਛੱਡਿਆ ਮੈਦਾਨ , ਨਹੀਂ ਦਾਖਲ ਕੀਤੀ ਨਾਮਜ਼ਦਗੀ

0
350

ਗੁਰਦਾਸਪੁਰ, 5 ਅਕਤੂਬਰ | ਜ਼ਿਲੇ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਕਲਾਂ ‘ਚ ਸਰਪੰਚ ਦੇ ਅਹੁਦੇ ਲਈ 2 ਕਰੋੜ ਦੀ ਬੋਲੀ ਦੇਣ ਵਾਲੇ ਭਾਜਪਾ ਆਗੂ ਆਤਮਾ ਸਿੰਘ ਨੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਤੇ ਪੰਚਾਇਤੀ ਚੋਣਾਂ ਤੋਂ ਪੈਰ ਪਿੱਛੇ ਖਿਚ ਲਿਆ।

ਦੱਸਣਯੋਗ ਹੈ ਕਿ ਕਈ ਪਿੰਡਾਂ ਨੇ ਤਾਂ ਇਸ ਵਾਰ ਚੋਣਾਂ ਤੋਂ ਪਹਿਲਾਂ ਹੀ ਸਰਬਸਮੰਤੀ ਨਾਲ ਪੰਚਾਇਤ ਚੁਣ ਕੇ ਮਿਸਾਲ ਕਾਇਮ ਕਰ ਦਿੱਤੀ ਹੈ ਪਰ ਗੁਰਦਾਸਪੁਰ ਜ਼ਿਲੇ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਕਲਾਂ ਵਿੱਚ ਸਰਪੰਚ ਦੇ ਅਹੁਦੇ ਲਈ ਜਿਸ ਆਤਮਾ ਸਿੰਘ ਨੇ 2 ਕਰੋੜ ਰੁਪਏ ਦੀ ਬੋਲੀ ਲਗਾਈ ਗਈ ਸੀ ਉਸ ਨੇ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤਾ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਆਗੂ ਆਤਮਾ ਸਿੰਘ ਅਨੁਸਾਰ ਬੋਲੀ ਰਾਹੀਂ ਦੋ ਕਰੋੜ ਤੋਂ ਵੀ ਵੱਧ ਰਕਮ ਲਾਉਣ ਲਈ ਤਿਆਰ ਸੀ ਪਰ ਵਿਵਾਦ ਹੋਣ ਤੋਂ ਬਾਅਦ ਉਹ ਪਿੱਛੇ ਹਟ ਗਿਆ।

ਹਾਲਾਂਕਿ ਵਿਵਾਦ ਤੋਂ ਬਾਅਦ ਉਸ ਨੇ ਕਿਹਾ ਕਿ ਹੁਣ ਦੋ ਕਰੋੜ ਦੀ ਬੋਲੀ ਦਾ ਸਮਾਂ ਨਿਕਲ ਚੁੱਕਾ ਹੈ। ਉਨ੍ਹਾਂ ਕਿਹਾ ਸੀ ਕਿ ਪਿੰਡ ਵਾਸੀ ਚਾਹੁੰਦੇ ਹਨ ਕਿ ਪਿੰਡ ਵਿਚ ਹੁਣ ਵੋਟਾਂ ਪੈਣੀਆਂ ਚਾਹੀਦੀਆਂ ਹਨ। ਹੁਣ ਬੋਲੀ ਦੇ ਪੈਸੇ ਨਹੀਂ ਦਿੱਤੇ ਜਾਣਗੇ। ਦੂਜੇ ਪਾਸੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਕਿਹਾ ਸੀ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਗਰ ਇਸ ਤਰ੍ਹਾਂ ਦਾ ਕੋਈ ਵੀ ਸਬੂਤ ਸਾਹਮਣੇ ਆਇਆ ਤਰੁੰਤ ਕਾਰਵਾਈ ਕੀਤੀ ਜਾਵੇਗੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)