&NewLine;<p class&equals;"wp-block-paragraph"><strong>ਗੁਰਦਾਸਪੁਰ &vert;<&sol;strong> ਬਟਾਲਾ ਦੇ ਪੁਲਿਸ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਰਜ਼ਾਦਾ ਦੇ ਵਿੱਚ ਚਾਰ ਸਾਲਾਂ ਪਹਿਲਾਂ ਵਿਆਹੀ ਲੜਕੀ ਨੂੰ ਸਹੁਰਾ ਪਰਿਵਾਰ ਵੱਲੋਂ ਫਾਹਾ ਦੇ ਕੇ ਮਾਰਨ ਦੇ ਪੇਕਾ ਪਰਿਵਾਰ ਵੱਲੋਂ ਦੋਸ਼ ਲਗਾਏ ਜਾਣ ਦਾ ਮਾਮਲਾ ਸਾਹਮਣੇ ਆਇਆ&comma; ਉਥੇ ਹੀ ਮੌਕੇ &&num;8216&semi;ਤੇ ਪਹੁੰਚੀ ਪੁਲਿਸ ਨੇ ਘਰ ਦੇ ਕਮਰੇ &&num;8216&semi;ਚੋਂ ਮਿਲੀ ਪੱਖੇ ਨਾਲ ਲਟਕੀ ਲੜਕੀ ਦੀ ਲਾਸ਼ ਨੂੰ ਕਬਜ਼ੇ &&num;8216&semi;ਚ ਲੈ ਕੇ ਬਟਾਲਾ ਸਿਵਲ ਹਸਪਤਾਲ &&num;8216&semi;ਚ ਪੋਸਟਮਾਰਟਮ ਲਈ ਭੇਜਿਆ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੇ ਪਤੀ&comma; ਸੱਸ-ਸਹੁਰਾ ਖਿਲਾਫ ਮਾਮਲਾ ਦਰਜ ਕਰ ਕੇ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"> ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲੜਕੀ ਨਵਨੀਤ ਕੌਰ ਦੇ ਪਿਤਾ ਕੁਲਦੀਪ ਸਿੰਘ ਵਾਸੀ ਪਿੰਡ ਧੰਦੋਈ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦਾ ਵਿਆਹ ਕਰੀਬ ਚਾਰ ਸਾਲ ਪਹਿਲਾਂ ਜਸਪ੍ਰੀਤ ਸਿੰਘ ਜੋ ਆਰਮੀ &&num;8216&semi;ਚ ਫੌਜੀ ਵਾਸੀ ਪਿੰਡ ਰਜ਼ਾਦਾ ਦੇ ਨਾਲ ਹੋਇਆ ਸੀ&comma; ਜਿਸ ਦੇ ਦੋ ਬੱਚੇ ਹਨ ਅਤੇ ਅਕਸਰ ਹੀ ਉਸ ਦੀ ਲੜਕੀ ਦਾ ਪਤੀ ਅਤੇ ਸਹੁਰਾ-ਸੱਸ ਉਸ ਨੂੰ ਤੰਗ-ਪ੍ਰੇਸ਼ਾਨ ਕਰਦੇ ਰਹਿੰਦੇ ਸਨ ਅਤੇ ਕਾਰ ਦੀ ਮੰਗ ਕਰਦੇ ਸਨ ਪਰ ਉਨ੍ਹਾਂ ਵੱਲੋਂ ਆਪਣੇ ਜਵਾਈ ਨੂੰ ਬੁਲਟ ਮੋਟਰਸਾਈਕਲ ਦਿੱਤਾ ਗਿਆ। ਉਨ੍ਹਾਂ ਦੀ ਲੜਕੀ ਦੇ ਸਹੁਰਾ ਪਰਿਵਾਰ ਵੱਲੋਂ ਉਨ੍ਹਾਂ ਦੀ ਲੜਕੀ ਨੂੰ ਫਾਹਾ ਦੇ ਕੇ ਜਾਨ ਤੋਂ ਮਾਰ ਦਿੱਤਾ ਗਿਆ ਤੇ ਸਾਨੂੰ ਸੂਚਿਤ ਕੀਤਾ&comma; ਜਿਸ ਤੋਂ ਬਾਅਦ ਉਹ ਪਿੰਡ ਪਹੁੰਚੇ ਅਤੇ ਦੇਖਿਆ ਕਿ ਉਨ੍ਹਾਂ ਦੀ ਲੜਕੀ ਦੀ ਲਾਸ਼ ਪਈ ਸੀ। ਪੇਕਾ ਪਰੀਵਾਰ ਨੇ ਦੋਸ਼ ਲਗਾਏ ਕਿ ਉਨ੍ਹਾਂ ਦੀ ਲੜਕੀ ਨੂੰ ਉਸ ਦੇ ਜਵਾਈ ਸਹੁਰਾ ਅਤੇ ਸੱਸ ਅਤੇ ਇਕ ਅਣਪਛਾਤੇ ਨੇ ਰਲ ਕੇ ਜਾਨ ਤੋਂ ਮਾਰ ਦਿੱਤਾ ਅਤੇ ਹੁਣ ਝੂਠੀਆਂ ਕਹਾਣੀਆਂ ਬਣਾ ਰਹੇ ਹਨ ਕਿ ਉਨ੍ਹਾਂ ਦੀ ਲੜਕੀ ਨੇ ਖੁਦ ਫਾਹਾ ਲਿਆ ਹੈ&comma; ਜਦਕਿ ਉਨ੍ਹਾਂ ਦੀ ਲੜਕੀ ਇਹ ਕਦਮ ਨਹੀਂ ਚੁੱਕ ਸਕਦੀ ਸੀ । ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਉਨ੍ਹਾਂ ਦੀ ਲੜਕੀ ਨੂੰ ਉਨ੍ਹਾਂ ਦੇ ਜਵਾਈ ਅਤੇ ਸੱਸ ਅਤੇ ਸਹੁਰੇ ਨੇ ਜਾਨ ਤੋਂ ਮਾਰਿਆ ਹੈ ।ਮ੍ਰਿਤਕ ਲੜਕੀ ਦੇ ਪਿਤਾ ਨੇ ਪੁਲਸ ਕੋਲੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਲੜਕੀ ਦੀ ਮੌਤ ਦੇ ਜ਼ਿੰਮੇਵਾਰ ਲੜਕੀ ਦਾ ਸਹੁਰਾ ਪਰਿਵਾਰ ਹੈ। ਇਸ ਲਈ ਉਨ੍ਹਾਂ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਬਣਦਾ ਇਨਸਾਫ ਦਿੱਤਾ ਜਾਵੇ ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;