ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ‘ਚੋਂ ਮਿਲੀ ਨਵ-ਵਿਆਹੁਤਾ ਦੀ ਲਾਸ਼

0
1317

ਮੁਕਤਸਰ। ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਸਰੋਵਰ ਵਿਚੋਂ ਨਵ-ਵਿਆਹੁਤਾ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਹੈ। ਅੱਜ ਸਵੇਰੇ ਗੁਰਦਵਾਰਾ ਟੁਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਣ ਆ ਰਹੇ ਅਤੇ ਸਰੋਵਰ ਦੀ ਪਰਿਕਰਮਾ ਕਰੇ ਸ਼ਰਧਾਲੂਆਂ ਨੇ ਸਰੋਵਰ ਵਿਚ ਇਕ ਲਾਸ਼ ਤੈਰਦੀ ਹੋਈ ਦੇਖੀ ਤਾਂ ਇਸਦੀ ਸੂਚਨਾ ਉਨ੍ਹਾਂ ਨੇ ਦਰਬਾਰ ਸਾਹਿਬ ਦੇ ਮੈਨੇਜਰ ਰੇਸ਼ਮ ਸਿੰਘ ਨੂੰ ਦਿੱਤੀ।

ਰੇਸ਼ਮ ਸਿੰਘ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਥਾਣਾ ਸਿਟੀ ਪੁਲਿਸ ਵਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਸਰੋਵਰ ਵਿਚੋਂ ਬਾਹਰ ਕੱਢਵਾ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਭੇਜ ਦਿੱਤਾ ਗਿਆ ਮ੍ਰਿਤਕ ਲੜਕੀ ਦੀ ਉਮਰ ਕਰੀਬ 23/24 ਸਾਲ ਲੱਗ ਰਹੀ ਸੀ ਅਤੇ ਬਾਹਾਂ ਵਿਚ ਚੂੜਾ ਪਾਇਆ ਹੋਇਆ ਸੀ। ਦੇਖਣ ਤੋਂ ਇਸ ਤਰ੍ਹਾਂ ਲੱਗ ਰਿਹਾ ਸੀ ਕਿ ਇਸ ਦਾ ਵਿਆਹ ਕੁਝ ਦਿਨ ਪਹਿਲਾਂ ਹੋਇਆ ਹੋਵੇ। ਇਸ ਲੜਕੀ ਦੀ ਪਹਿਚਾਣ ਨਹੀਂ ਹੋ ਸਕੀ।