ਕਪੂਰਥਲਾ/ਸੁਲਤਾਨਪੁਰ ਲੋਧੀ/ਜਲੰਧਰ, 3 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਮਿਲੀ ਹੈ। ਦੇਰ ਰਾਤ ਥਾਣਾ ਭੁਲੱਥ ਅਧੀਨ ਆਉਂਦੇ ਪਿੰਡ ਰਾਮਗੜ੍ਹ ਨੇੜੇ ਸਥਿਤ ਕਿੱਲੀ ਸਾਹਿਬ ਗੁਰਦੁਆਰਾ ਕੋਲੋਂ ਕਾਰ ‘ਚੋਂ ਇਕ ਵਿਅਕਤੀ ਦੀ ਭੇਤਭਰੇ ਹਾਲਤ ‘ਚ ਲਾਸ਼ ਬਰਾਮਦ ਹੋਈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਕਤ ਜਗ੍ਹਾ ‘ਤੇ ਇਕ ਕਾਰ ‘ਚ ਵਿਅਕਤੀ ਦੀ ਲਾਸ਼ ਪਈ ਹੈ।
ਜਦੋਂ ਮੌਕੇ ‘ਤੇ ਜਾ ਕੇ ਵੇਖਿਆ ਤਾਂ ਕਾਰ ਦੀ ਡਰਾਈਵਰ ਸੀਟ ‘ਤੇ ਵਿਅਕਤੀ ਦੀ ਲਾਸ਼ ਪਈ ਸੀ, ਜਿਸ ਨੂੰ ਕਬਜ਼ੇ ‘ਚ ਲੈ ਕੇ ਮੋਰਚਰੀ ਵਿਚ ਰਖਵਾਇਆ ਹੈ। ਮ੍ਰਿਤਕ ਦੀ ਪਛਾਣ ਸੁਖਬੀਰ ਸਿੰਘ 28 ਸਾਲ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਗਿੱਲ ਥਾਣਾ ਸਦਰ ਨਕੋਦਰ ਵਜੋਂ ਹੋਈ ਹੈ। ਸੁਖਬੀਰ ਬੀਤੇ ਦਿਨ ਪਿੰਡ ਡੱਲਾ (ਸੁਲਤਾਨਪੁਰ ਲੋਧੀ) ਵਿਖੇ ਵਿਆਹ ਸਮਾਗਮ ‘ਚ ਸ਼ਾਮਲ ਹੋਣ ਗਿਆ ਸੀ ਪਰ ਉਸ ਦੀ ਲਾਸ਼ ਹਲਕਾ ਭੁੱਲਥ ਤੋਂ ਕਾਰ ‘ਚੋਂ ਬਰਾਮਦ ਹੋਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)