ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਈ ਦਸਤਖ਼ਤੀ ਮੁਹਿੰਮ ‘ਚ ਲਾੜੇ ਤੇ ਸਰਵਾਲੇ ਨੇ ਵੀ ਲਿਆ ਹਿੱਸਾ

0
614

ਅੰਮ੍ਰਿਤਸਰ | ਬੰਦੀ ਸਿੰਘਾਂ ਦੀ ਰਿਹਾਈ ਲਈ ਲੰਬੇ ਸਮੇਂ ਤੋਂ ਮੰਗ ਚੱਲਦੀ ਆ ਰਹੀ ਹੈ। ਇਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਤਖਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਵਿਚ ਵਿਆਹ ਤੋਂ ਪਹਿਲਾਂ ਲਾੜੇ ਅਤੇ ਸਰਵਾਲੇ ਨੇ ਵੀ ਹਿੱਸਾ ਲਿਆ।

ਪੰਜਾਬ ਦੇ ਜ਼ਿਲ੍ਹਿਆਂ ਦੇ ਵੱਖ-ਵੱਖ ਗੁਰਦੁਆਰਿਆਂ ਵਿਚ ਇਸ ਮੁਹਿੰਮ ਨੂੰ ਚਲਾਇਆ ਜਾ ਰਿਹਾ ਹੈ, ਜਿਸ ਵਿਚ ਵੱਡੀ ਗਿਣਤੀ ’ਚ ਸਿੱਖ ਸੰਗਤ ਵੱਲੋਂ ਹਿੱਸਾ ਲਿਆ ਜਾ ਰਿਹਾ ਹੈ। ਗੌਰਤਲਬ ਹੈ ਕਿ ਪੰਜਾਬ ਦੇ 25 ਗੁਰਦੁਆਰਿਆਂ ਵਿਚ ਦਸਤਖਤ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿੱਥੇ ਭਾਰੀ ਗਿਣਤੀ ਵਿਚ ਸਿੱਖ ਸੰਗਤ ਨੇ ਪਹੁੰਚ ਕੇ ਮੁਹਿੰਮ ਵਿਚ ਹਿੱਸਾ ਲਿਆ ਅਤੇ ਸਿੱਖ ਸੰਗਤ ਨੇ ਬੰਦੀ ਸਿੰਘਾਂ ਦੀ ਰਿਹਾਈ ਵਾਲੇ ਦਸਤਖਤ ਕਰਕੇ ਫਾਰਮ ਭਰੇ।