ਮੋਟਰਸਾਈਕਲ ‘ਤੇ ਜਾ ਰਹੇ ਭੈਣ-ਭਰਾ ਨੂੰ ਇੰਝ ਹੋਣੀ ਨੇ ਪਾਇਆ ਘੇਰਾ, ਮਿਲੀ ਦਰਦਨਾਕ ਮੌਤ

0
452

ਫਗਵਾੜਾ, 5 ਅਕਤੂਬਰ | ਹੁਸ਼ਿਆਰਪੁਰ ਰੋਡ ਚੱਕ ਪ੍ਰੇਮਾਂ ਫਾਟਕ ਨੇੜੇ ਟਰਾਲੀ ਤੇ ਮੋਟਰਸਾਈਕਲ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਮੋਟਰਸਾਈਕਲ ਸਵਾਰ ਭਰਾ-ਭੈਣ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ 108 ਐਂਬੂਲੈਂਸ ਦੀ ਮਦਦ ਨਾਲ ਫਗਵਾੜਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਐਮਰਜੈਂਸੀ ਡਿਊਟੀ ‘ਤੇ ਮੌਜੂਦ ਡਾਕਟਰ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਪਿੰਡ ਸੀਕਰੀ ਵਜੋਂ ਹੋਈ ਹੈ, ਜਦਕਿ ਮ੍ਰਿਤਕ ਲੜਕੀ ਦੀ ਪਛਾਣ ਗੁਰਪ੍ਰੀਤ ਕੌਰ ਪੁੱਤਰੀ ਸਤਨਾਮ ਸਿੰਘ ਵਾਸੀ ਲੁਧਿਆਣਾ ਵਜੋਂ ਹੋਈ ਹੈ। ਮੌਕੇ ‘ਤੇ ਮੌਜੂਦ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਗੁਰਪ੍ਰੀਤ ਸਿੰਘ ਆਪਣੇ ਮਾਮੇ ਦੀ ਤਰਫੋਂ ਲੜਕੀ ਨੂੰ ਲੁਧਿਆਣਾ ਤੋਂ ਪਿੰਡ ਸੀਕਰੀ ਲੈ ਕੇ ਆ ਰਿਹਾ ਸੀ ਕਿ ਹੁਸ਼ਿਆਰਪੁਰ ਰੋਡ ਖਾਟੀ ਕੋਲ ਟਰਾਲੀ ਦੀ ਜ਼ੋਰਦਾਰ ਟੱਕਰ ਹੋ ਗਈ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਦੇ ਐਸ.ਐਚ.ਓ. ਅਮਨਦੀਪ ਨਾਹਰ ਨੇ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚ ਕੇ ਟਰੱਕ ਤੇ ਡਰਾਈਵਰ ਖਿਲਾਫ ਕਾਨੂੰਨੀ ਕਾਰਵਾਈ ਕੀਤੀ।