ਰੂਪਨਗਰ | ਇਥੋਂ ਇਕ ਵੱਡਾ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਗੁਰਦੁਆਰਾ ਰੀਠਾ ਸਾਹਿਬ ਉੱਤਰਾਖੰਡ ਦੇ ਦਰਸ਼ਨਾਂ ਲਈ ਜ਼ਿਲੇ ਦੇ ਵੱਖ-ਵੱਖ ਪਿੰਡਾਂ ਤੋਂ ਗਏ 52 ਦੇ ਕਰੀਬ ਸ਼ਰਧਾਲੂਆਂ ਨਾਲ ਭਰੀ ਬੱਸ ਪ੍ਰੈਸ਼ਰ ਬ੍ਰੇਕ ਪਾਈਪ ਫਟਣ ਕਾਰਨ ਪਲਟ ਗਈ।
ਹਾਦਸੇ ‘ਚ ਕਰੀਬ 18 ਸ਼ਰਧਾਲੂ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਚੰਪਾਵਤੀ ਹਸਪਤਾਲ ‘ਚ ਦਾਖ਼ਲ ਕਰਵਾਇਆ ਹੈ। ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਇਕ ਮਰੀਜ਼ ਨੂੰ ਪੀਜੀਆਈ ਚੰਡੀਗੜ੍ਹ ਰੈਫ਼ਰ ਕੀਤਾ ਗਿਆ।