ਫਗਵਾੜਾ, 24 ਸਤੰਬਰ | ਥਾਣਾ ਸਿਟੀ ਦੀ ਪੁਲਿਸ ਨੇ ਸਪਾ ਸੈਂਟਰਾਂ ਦੀ ਆੜ ਵਿਚ ਦੇਹ ਵਪਾਰ ਦਾ ਧੰਦਾ ਚਲਾਉਣ ਦੇ ਦੋਸ਼ ਹੇਠ 2 ਵੱਖ-ਵੱਖ ਮਾਮਲਿਆਂ ਵਿਚ 14 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ 9 ਔਰਤਾਂ ਅਤੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ
ਐਸਪੀ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਥਾਣਾ ਸਿਟੀ ਦੇ ਐਸਐਚਓ ਜਤਿੰਦਰ ਕੁਮਾਰ ਨੂੰ ਸੂਚਨਾ ਮਿਲੀ ਸੀ ਕਿ ਸੀ
ਪ੍ਰਿੰਸ ਨਾਂ ਦਾ ਵਿਅਕਤੀ ਗੁਰੂ ਹਰਗੋਬਿੰਦ ਨਗਰ ਦੇ ਬੈਕ ਸਾਈਡ ‘ਤੇ ਡਾਇਮੰਡ ਸਪਾ ਸੈਂਟਰ ਚਲਾ ਰਿਹਾ ਹੈ, ਜਿਸ ‘ਚ ਨਾਜਾਇਜ਼ ਤੌਰ ‘ਤੇ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। ਐਸਐਚਓ ਨੇ ਪੁਲਿਸ ਪਾਰਟੀ ਸਮੇਤ ਛਾਪਾ ਮਾਰ ਕੇ ਖੇੜਾ ਕਾਲੋਨੀ ਦੇ ਰਹਿਣ ਵਾਲੇ ਰੋਨਿਤ ਅਤੇ ਸਪਾ ਸੈਂਟਰਾਂ ਦੇ ਤਿੰਨ ਮਾਲਕਾਂ ਸਮੇਤ 14 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੰਜ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੈਂਟਰ ਦੇ ਮਾਲਕ ਪ੍ਰਿੰਸ ਸਮੇਤ ਸਾਰੇ ਸੱਤ ਲੋਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਦੂਜਾ ਮਾਮਲਾ : ਰਵੀ ਅਤੇ ਕਾਕਾ ਨਾਮੀ ਵਿਅਕਤੀ ਪੁਰਾਣੀ ਸਬਜ਼ੀ ਮੰਡੀ ਬੰਗਾ ਰੋਡ ‘ਤੇ ਹੈਵਨ ਸਪਾ ਸੈਂਟਰ ਚਲਾਉਂਦੇ ਹਨ, ਜਿਸ ਵਿਚ ਨਾਜਾਇਜ਼ ਤੌਰ ‘ਤੇ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। ਪੁਲਿਸ ਨੇ ਛਾਪਾ ਮਾਰ ਕੇ ਹਰਪ੍ਰੀਤ ਵਾਸੀ ਗੜ੍ਹਦੀਵਾਲਾ ਸਮੇਤ ਚਾਰ ਔਰਤਾਂ ਨੂੰ ਗ੍ਰਿਫ਼ਤਾਰ ਕਰ ਲਿਆ। ਸੈਂਟਰ ਦੇ ਮਾਲਕ ਰਵੀ ਤੇ ਕਾਕਾ ਸਮੇਤ ਸਾਰੇ 7 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸ.ਐਚ.ਓ ਜਤਿੰਦਰ ਕੁਮਾਰ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ, ਉਨ੍ਹਾਂ ਨੂੰ ਮਾਣਯੋਗ ਅਦਾਲਤ ‘ਚ ਪੇਸ਼ ਕਰ ਕੇ ਰਿਮਾਂਡ ਹਾਸਿਲ ਕਰ ਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।