&NewLine;<p class&equals;"wp-block-paragraph"><strong>ਚੰਡੀਗੜ੍ਹ &period;<&sol;strong> ਪੰਜਾਬ ਵਿਚ ਕੋਰੋਨਾ ਪੀੜਤਾਂ ਦੇ ਮੁਕਾਬਲੇ ਮੌਤ ਦਰ 6&period;2 ਫੀਸਦ ਹੋਣ ਕਰਕੇ ਹੁਣ ਪੰਜਾਬ ਸਰਕਾਰ ਨੇ ਮੌਤਾਂ ਬਾਰੇ ਜਾਣਨ ਲਈ ਵੀਰਵਾਰ ਨੂੰ ਸੂਬੇ ਵਿੱਚ ਉੱਚ ਮੌਤ ਦਰ ਦੀ ਜਾਂਚ ਦਰ ਨੂੰ ਸਮਝਣ ਲਈ ਮਾਹਿਰਾਂ ਵੱਲੋਂ ਕੋਵਿਡ ਨਾਲ ਹੋਣ ਵਾਲੀ ਹਰੇਕ ਮੌਤ ਦੀ ਪੜਤਾਲ ਕਰਵਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮਾਹਿਰ ਟੀਮ ਦੀ ਅਗਵਾਈ ਹੇਠ ਮਹਾਮਾਰੀ ਨੂੰ ਰੋਕਣ ਲਈ ਰੋਕਥਾਮ ਉਪਾਵਾਂ ਨੂੰ ਮਜ਼ਬੂਤ ਕਰ ਰਿਹਾ ਹੈ। ਮੁੱਖ ਮੰਤਰੀ ਨੇ ਇਹ ਜਾਣਕਾਰੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਵੀਡਿਓ ਕਾਨਫਰੰਸਿੰਗ ਰਾਹੀਂ ਦਿੱਤੀ। ਜਿਸ ਵਿੱਚ ਉਨ੍ਹਾਂ ਪਾਰਟੀ ਲੀਡਰਸ਼ਿਪ ਨੂੰ ਦੱਸਿਆ ਕਿ ਸੂਬਾ ਸਰਕਾਰ ਕੋਵਿਡ ਸੰਕਟ ਨਾਲ ਨਜਿੱਠਣ ਲਈ ਮਾਹਿਰਾਂ ਦੇ ਗਰੁੱਪ ਦੀ ਅਗਵਾਈ ਨਾਲ ਕੰਮ ਕਰ ਰਹੀ ਹੈ। <br>ਮਾਹਿਰਾਂ ਦੇ ਇਸ ਗਰੁੱਪ ਵਿੱਚ ਪੀਜੀਆਈ ਦੇ ਸਾਬਕਾ ਡਾਇਰੈਕਟਰ ਡਾ&period; ਕੇਕੇ ਤਲਵਾੜ&comma; ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫਰੀਦਕੋਟ ਦੇ ਉਪ ਕੁਲਪਤੀ ਡਾ&period;ਰਾਜ ਬਹਾਦਰ&comma; ਪੀਜੀਆਈ ਦੇ ਜਨ ਸਿਹਤ ਸਕੂਲ ਦੇ ਸਾਬਕਾ ਮੁਖੀ ਡਾ&period; ਰਾਜੇਸ਼ ਕੁਮਾਰ ਦੇ ਨਾਲ ਪੀਜੀਆਈ ਅਤੇ ਜੌਹਨ ਹੌਪਕਿੰਜ਼ ਯੂਨੀਵਰਸਿਟੀ ਦੇ ਮਾਹਿਰ ਸ਼ਾਮਲ ਹਨ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਉਚ ਮੌਤ ਦਰ ਦਾ ਕਾਰਨ ਪੀੜਤਾਂ ਨੂੰ ਕੋਰੋਨਾ ਦੇ ਨਾਲ ਹੋਰ ਬਿਮਾਰੀਆਂ ਦਾ ਹੋਣਾ ਤੇ ਲੋਕਾਂ ਦਾ ਸਿਹਤ ਸਬੰਧੀ ਵਿਵਹਾਰ ਹੈ ਜਿੱਥੇ ਮਰੀਜ਼ ਹਸਪਤਾਲ ਵਿੱਚ ਦੇਰੀ ਨਾਲ ਆਉਂਦੇ ਹਨ। ਰੈਪਿਡ ਟੈਸਟਿੰਗ ਬਾਰੇ ਵੀ ਮੁੱਖ ਮੰਤਰੀ ਨੇ ਦੱਸਿਆ ਕਿ ਆਈਸੀਐੱਮਆਰ ਵੱਲੋਂ ਇਹ ਟੈਸਟ ਰੋਕ ਦੇਣ ਬਾਰੇ ਨਿਰਦੇਸ਼ ਦੇਣ ਤੋਂ ਪਹਿਲਾਂ ਸੂਬੇ ਵਿੱਚ 3502 ਕੇਸਾਂ ਦੀ ਜਾਂਚ ਕੀਤੀ ਗਈ ਸੀ। ਆਈਸੀਐੱਮਆਰ ਵੱਲੋਂ ਸੂਬੇ ਨੂੰ ਹੁਣ ਤੱਕ 10500 ਰੈਪਿਡ ਟੈਸਟਿੰਗ ਕਿੱਟਾਂ ਸਪਲਾਈ ਕੀਤੀਆਂ ਜਾ ਚੁੱਕੀਆਂ ਹਨ ਜਦਕਿ ਸੂਬਾ ਸਰਕਾਰ ਵੱਲੋਂ 10000 ਕਿੱਟਾਂ ਦਾ ਆਰਡਰ ਦਿੱਤਾ ਗਿਆ ਹੈ ਜੋ ਅਜੇ ਸਪਲਾਈ ਅਧੀਨ ਹਨ। ਸਰਕਾਰ ਵੱਲੋਂ ਹੋਰ 5000 ਕਿੱਟਾਂ ਲਈ ਵੀ ਟੈਂਡਰ ਜਾਰੀ ਕੀਤੇ ਗਏ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;