ਪਟਿਆਲਾ| ਕੈਪਟਨ ਪਰਿਵਾਰ ਨੇ ਘੱਗਰ ਦਰਿਆ ਦੇ ਕਹਿਰ ਤੋਂ ਬਚਾਅ ਲਈ ਨੱਥ-ਚੂੜਾ ਚੜ੍ਹਾਇਆ ਹੈ। ਇਥੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਸੰਸਦ ਮੈਂਬਰ ਪ੍ਰਨੀਤ ਕੌਰ ਤੇ ਉਨ੍ਹਾਂ ਦੇ ਪਰਿਵਾਰ ਦੇ ਹੋਰ ਮੈਂਬਰ ਘੱਗਰ ਦਰਿਆ ਨੂੰ ਨੱਥ ਚੂੜਾ ਭੇਂਟ ਕਰਨ ਪਹੁੰਚੇ।

ਪ੍ਰਨੀਤ ਕੌਰ ਨੇ ਆਖਿਆ ਕਿ ਉਹ ਪੁਰਾਣੀ ਰਸਮ ਹੈ।
ਦੱਸ ਦਈਏ ਕਿ ਪੰਜਾਬ ’ਚ ਮੀਂਹ ਕਾਰਨ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ। ਘੱਗਰ ਅਤੇ ਸਤਲੁਜ ਦਰਿਆਵਾਂ ਤੋਂ ਇਲਾਵਾ ਸਰਹਿੰਦ ਨਹਿਰ ’ਚ ਪਾਣੀ ਦਾ ਪੱਧਰ ਇਕਦਮ ਵਧਣ ਕਾਰਨ ਕਈ ਜ਼ਿਲ੍ਹਿਆਂ ਵਿਚ ਹਾਲਾਤ ਬੇਕਾਬੂ ਹੋ ਗਏ ਹਨ।

ਬੀਤੇ ਦਿਨ ਰੋਪੜ, ਪਟਿਆਲਾ, ਫ਼ਤਿਹਗੜ੍ਹ ਸਾਹਿਬ ਅਤੇ ਮੁਹਾਲੀ ਜ਼ਿਲ੍ਹਿਆਂ ਦਾ ਵੱਡਾ ਹਿੱਸਾ ਪਾਣੀ ਵਿਚ ਡੁੱਬ ਗਿਆ ਹੈ। ਮੌਸਮ ਵਿਭਾਗ ਨੇ ਪਟਿਆਲਾ, ਰੋਪੜ, ਮੁਹਾਲੀ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। 13 ਅਤੇ 14 ਜੁਲਾਈ ਨੂੰ ਮੁੜ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ



































