ਓਵਰਸਪੀਡ ਕਾਰ ਨੇ ਮਾਰੀ ਬਾਈਕ ਸਵਾਰ ਨੂੰ ਟੱਕਰ, ਨੌਜਵਾਨ ਦੀ ਮੌਤ

0
2324

ਰੂਪਨਗਰ | ਇਕ ਕਾਰ ਦੀ ਮੋਟਰਸਾਈਕਲ ਨਾਲ ਟੱਕਰ ਹੋਣ ‘ਤੇ ਬਾਈਕ ਚਾਲਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ, ਜਿਸ ਨੂੰ ਨੰਗਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ।  

ਜਾਣਕਾਰੀ ਦਿੰਦਿਆਂ ਏਐੱਸਆਈ ਕੁਲਵਿੰਦਰ ਸਿੰਘ ਨੇ ਕਿਹਾ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਅਜੇ ਕੁਮਾਰ (27) ਪੁੱਤਰ ਰਜਿੰਦਰ ਕੁਮਾਰ ਵਾਸੀ ਪਿੰਡ ਛੋਟੇਵਾਲ, ਨੰਗਲ ਵਜੋਂ ਹੋਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਹਿਮਾਚਲ ਪ੍ਰਦੇਸ਼ ਗੋਲਥਾਈ ਫੈਕਟਰੀ ’ਚ ਨੌਕਰੀ ਕਰਦਾ ਸੀ।

12 ਫਰਵਰੀ ਦੀ ਰਾਤ ਨੂੰ ਜਦੋਂ ਉਹ ਸ੍ਰੀ ਅਨੰਦਪੁਰ ਸਾਹਿਬ ਤੋਂ ਨੰਗਲ ਵੱਲ ਨੂੰ ਵਾਪਸ ਆ ਰਿਹਾ ਸੀ ਤਾਂ ਇਕ ਗੱਡੀ ਨਾਲ ਉਸ ਦੀ ਟੱਕਰ ਹੋ ਗਈ, ਜਿਸ ਮਗਰੋਂ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਹਸਪਤਾਲ ’ਚ ਦਮ ਤੋੜ ਦਿੱਤਾ।

ਉਨ੍ਹਾਂ ਦੱਸਿਆ ਕਿ ਕਾਰ ਚਾਲਕ ਫਰਾਰ ਹੋ ਗਿਆ ਸੀ ਅਤੇ ਪੁਲਿਸ ਨੇ ਕਾਰ ਨੂੰ ਕਬਜ਼ੇ ਵਿਚ ਲੈ ਲਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।