ਮੋਗਾ, 8 ਨਵੰਬਰ | ਕੋਟਕਪੂਰਾ ਰੋਡ ਸਥਿਤ ਪੰਜਾਬ ਨੈਸ਼ਨਲ ਬੈਂਕ ਦੇ ਕਲਰਕ ਨੇ ਖਾਤਾਧਾਰਕਾਂ ਦੇ ਖਾਤਿਆਂ ‘ਚੋਂ ਲੱਖਾਂ ਰੁਪਏ ਕਢਵਾ ਲਏ। ਜਾਣਕਾਰੀ ਅਨੁਸਾਰ ਕਲਰਕ ਨੇ 2022 ਤੋਂ 2024 ਤੱਕ ਵੱਖ-ਵੱਖ ਖਾਤਾਧਾਰਕਾਂ ਦੇ ਖਾਤਿਆਂ ‘ਚੋਂ ਲੱਖਾਂ ਰੁਪਏ ਕਢਵਾ ਲਏ। ਬ੍ਰਾਂਚ ਮੈਨੇਜਰ ਦੇ ਬਿਆਨਾਂ ‘ਤੇ ਥਾਣਾ ਸਿਟੀ ਸਾਊਥ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ।

ਥਾਣਾ ਮੁਖੀ ਇਕਬਾਲ ਹੁਸੈਨ ਨੇ ਦੱਸਿਆ ਕਿ ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜਰ ਨਿਸ਼ਾਂਤ ਖੋਸਲਾ ਨੇ  ਸਾਡੇ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਬ੍ਰਾਂਚ ‘ਚ ਕਲਰਕ ਵਜੋਂ ਤਾਇਨਾਤ ਸਤਪਾਲ ਸਿੰਘ ਨੇ 2022 ਤੋਂ 2024 ਤੱਕ 69 ਖਾਤਾਧਾਰਕਾਂ ਦੇ ਖਾਤਿਆਂ ‘ਚੋਂ ਕਰੀਬ 68 ਲੱਖ 30 ਹਜ਼ਾਰ ਰੁਪਏ ਦੀ ਰਕਮ ਵਾਊਚਰ ਖੁਦ ਭਰ ਕੇ ਕਢਵਾਈ ਲਈ।

ਐਸਐਮਐਸ ਦੀਆਂ ਹਦਾਇਤਾਂ ਤਹਿਤ ਥਾਣਾ ਸਦਰ ਵਿਚ ਕੇਸ ਦਰਜ ਕਰ ਲਿਆ ਗਿਆ ਹੈ, ਮੁਲਜ਼ਮ ਦੀ ਗ੍ਰਿਫ਼ਤਾਰੀ ਬਾਕੀ ਹੈ। ਬੈਂਕ ਮੈਨੇਜਰ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)