ਸ੍ਰੀ ਅਨੰਦਪੁਰ ਸਾਹਿਬ| ਸ੍ਰੀ ਅਨੰਦਪੁਰ ਸਾਹਿਬ ‘ਚ ਨੌਜਵਾਨ ਦੇ ਕਤਲ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪਰਿਵਾਰ ਤੇ ਪ੍ਰਸ਼ਾਸਨ ਵਿਚਾਲੇ ਅੰਤਿਮ ਸੰਸਕਾਰ ਨੂੰ ਲੈ ਕੇ ਸਹਿਮਤੀ ਨਹੀਂ ਬਣੀ ਹੈ। ਪਰਿਵਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਾਰੇ ਮੁਲਜ਼ਮ ਗ੍ਰਿਫਤਾਰ ਨਹੀਂ ਹੋਣਗੇ, ਉਦੋਂ ਤੱਕ ਪ੍ਰਦੀਪ ਦਾ ਸਸਕਾਰ ਨਹੀਂ ਕੀਤਾ ਜਾਵੇਗਾ। ਪਰਿਵਾਰ ਨੇ ਪ੍ਰਦੀਪ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਵੀ ਮੰਗ ਕੀਤੀ ਹੈ।
ਗੁਰਦਾਸਪੁਰ ਦੇ ਪਿੰਡ ਗਾਜ਼ੀਕੋਟ ਦੇ ਰਹਿਣ ਵਾਲੇ ਪ੍ਰਦੀਪ ਸਿੰਘ (24) ‘ਤੇ ਕੁਝ ਵਿਅਕਤੀਆਂ ਨੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ ਸੀ, ਜਿਸ ‘ਚ ਉਸ ਦੀ ਮੌਤ ਹੋ ਗਈ ਸੀ। ਉਹ ਕੁਝ ਦਿਨ ਪਹਿਲਾਂ ਹੀ ਕੈਨੇਡਾ ਤੋਂ ਵਾਪਸ ਆਇਆ ਸੀ ਅਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਬੇਟੇ ਦੇ ਕਤਲ ਤੋਂ ਬਾਅਦ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਮਾਤਾ ਬਲਵਿੰਦਰ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੀ ਇੱਕ ਭੈਣ ਵਿਦੇਸ਼ ਵਿੱਚ ਰਹਿੰਦੀ ਹੈ। ਰਿਸ਼ਤੇਦਾਰਾਂ ਦੀ ਮੰਗ ਹੈ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਪਰਿਵਾਰ ਨੇ ਮੁਲਜ਼ਮਾਂ ਦੇ ਫੜੇ ਜਾਣ ਤੱਕ ਪ੍ਰਦੀਪ ਦਾ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ।