ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲੇ 16000 ਤੋਂ ਪਾਰ, ਹਵਾ ਪ੍ਰਦੂਸ਼ਣ ‘ਚ ਹੋਇਆ ਵਾਧਾ

0
5686

ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਚੰਡੀਗੜ੍ਹ| ਪੰਜਾਬ ਚ ਪਰਾਲੀ ਸਾੜਨ ਦੇ ਮਾਮਲਿਆਂ ਦਾ ਆਂਕੜਾ 16000 ਤੋਂ ਪਾਰ ਹੋ ਗਿਆ ਹੈ।ਪੰਜਾਬ ਸਰਕਾਰ ਦੇ ਦਾਅਵਿਆਂ ਦੇ ਉਲਟ 31 ਅਕਤੂਬਰ ਨੂੰ ਸੂਬੇ ਵਿੱਚ 2131 ਜਗ੍ਹਾ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ। ਪਿਛਲੇ ਸਾਲ 31 ਅਕਤੂਬਰ ਤਕ ਕੁਲ 13124 ਮਾਮਲੇ ਰਿਕਾਰਡ ਕੀਤੇ ਗਏ ਸਨ।

ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਰੋਕਣ ਦੀਆਂ ਕੋਸ਼ਿਸ਼ਾਂ ਤਹਿਤ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਪਰਾਲੀ ਸਾੜੇ ਜਾਣ ਵਾਲੇ ਸੰਭਾਵਤ ਖੇਤਰਾਂ ‘ਚ ਅਜਿਹੀਆਂ ਘਟਨਾਵਾਂ ਨੂੰ ਕੰਟਰੋਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਸਨ। ਪਿਛਲੇ ਦਿਨਾਂ ਦੌਰਾਨ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਕੇ ਆਏ ਸਕੱਤਰ ਇੰਚਾਰਜਾਂ ਤੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਜਾਇਜ਼ਾ ਅਤੇ ਮੁਕਾਮੀ ਪੱਧਰ ਦੀ ਸਥਿਤੀ ਅਨੁਸਾਰ ਸੁਝਾਅ ਲੈਂਦਿਆਂ ਮੁੱਖ ਸਕੱਤਰ ਨੇ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਰੋਕਣ ਲਈ ਨੰਬਰਦਾਰਾਂ ਦੀ ਜ਼ਿੰਮੇਵਾਰੀ ਤੈਅ ਕਰਨ ਦੀ ਹਦਾਇਤ ਵੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨੰਬਰਦਾਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਅਤੇ ਜਿਨ੍ਹਾਂ ਪਿੰਡਾਂ ਵਿੱਚ ਅੱਗ ਲਾਉਣ ਦੇ ਮਾਮਲੇ ਸਾਹਮਣੇ ਆਉਂਦੇ ਹਨ, ਉਥੋਂ ਦੇ ਨੰਬਰਦਾਰਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ।

ਸ਼ੁਰੂ ਹੋਈ ਪਰਾਲੀ ਸਾੜਨ ਦੀ ਕਵਾਇਦ, 3 ਦਿਨਾਂ 'ਚ ਦਰਜ ਕੀਤੇ 61 ਮਾਮਲੇ (ਵੀਡੀਓ)

ਦੀਵਾਲੀ ਵਾਲੇ ਦਿਨ ਤੋਂ ਹੀ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। 24 ਅਕਤੂਬਰ ਨੂੰ ਜਿੱਥੇ ਦੀਵਾਲੀ ਮੌਕੇ ਪਰਾਲੀ ਸਾੜਨ ਦੇ 1019, 25 ਅਕਤੂਬਰ ਨੂੰ 181, 26 ਅਕਤੂਬਰ ਨੂੰ 1238, 27 ਅਕਤੂਬਰ 2067 ਨੂੰ 1111 ਮਾਮਲੇ ਸਾਹਮਣੇ ਆਏ ਹਨ