ਮੁੱਖ ਮੰਤਰੀ ਨੇ ਨਕਲੀ ਮਠਿਆਈਆਂ ਅਤੇ ਦੁੱਧ ਤੋਂ ਬਣੇ ਪਦਾਰਥਾਂ ਨੂੰ ਠੱਲ੍ਹ ਪਾਉਣ ਦੇ ਸਿਹਤ ਵਿਭਾਗ ਨੂੰ ਦਿੱਤੇ ਨਿਰਦੇਸ਼

0
3319

ਜਲੰਧਰ/ਲੁਧਿਆਣਾ/ਚੰਡੀਗੜ੍ਹ| ਮੁੱਖ ਮੰਤਰੀ ਨੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਥੋੜ ਚਿਰੇ ਅਤੇ ਲੰਮੇ ਸਮੇਂ ਦੇ ਟੀਚਿਆਂ ਦੀ ਪਛਾਣ ਕਰਨ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਸਰਕਾਰੀ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਨਿਰਵਿਘਨ ਅੰਤਰ-ਵਿਭਾਗੀ ਤਾਲਮੇਲ ਬਣਾਉਣ ਲਈ ਕਿਹਾ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਨਿਰਪੱਖਤਾ ਅਤੇ ਪਾਰਦਰਸ਼ੀ ਢੰਗ ਨਾਲ ਨਿਭਾਉਣ ਲਈ ਆਖਿਆ।

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਘਟੀਆ ਦਰਜੇ ਦੀਆਂ ਮਠਿਆਈਆਂ ਅਤੇ ਨਕਲੀ ਦੁੱਧ ਤੋਂ ਬਣੇ ਪਦਾਰਥਾਂ ਨੂੰ ਠੱਲ੍ਹ ਪਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਲੋਕਾਂ ਦੀਆਂ ਕੀਮਤੀ ਜਾਨਾਂ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਆਪਣੇ ਮੁਨਾਫ਼ੇ ਲਈ ਲੋਕਾਂ ਦੀ ਜਾਨ ਦਾਅ ’ਤੇ ਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।